ਏ.ਆਈ.ਜੀ ਅਸ਼ੀਸ਼ ਕਪੂਰ ਤੇ ਏ.ਐਸ.ਆਈ ਹਰਜਿੰਦਰ ਸਿੰਘ ਨੂੰ ਮੁੜ ਪੁਲਿਸ ਰਿਮਾਂਡ 'ਤੇ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਏ.ਆਈ.ਜੀ ਅਸ਼ੀਸ਼ ਕਪੂਰ ਤੇ ਏ.ਐਸ.ਆਈ ਹਰਜਿੰਦਰ ਸਿੰਘ ਨੂੰ ਮੁੜ ਪੁਲਿਸ ਰਿਮਾਂਡ 'ਤੇ ਭੇਜਿਆ

image


ਐਸ.ਏ.ਐਸ. ਨਗਰ, 11 ਅਕਤੂਬਰ (ਸੁਖਦੀਪ ਸਿੰਘ ਸੋਈ) : ਵਿਜੀਲੈਂਸ ਵਿਭਾਗ ਵਲੋਂ ਇਕ ਕਰੋੜ ਦੀ ਰਿਸ਼ਵਤ ਦੇ ਮਾਮਲੇ 'ਚ ਗਿ੍ਫ਼ਤਾਰ ਏ.ਆਈ.ਜੀ ਅਸ਼ੀਸ਼ ਕਪੂਰ ਅਤੇ ਏ.ਐਸ.ਆਈ ਹਰਜਿੰਦਰ ਸਿੰਘ ਨੂੰ  ਚਾਰ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਨੇ ਕਾਰਵਾਈ ਕਰਦਿਆਂ ਅਸ਼ੀਸ਼ ਕਪੂਰ ਅਤੇ ਹਰਜਿੰਦਰ ਸਿੰਘ ਦੋਵਾਂ ਨੂੰ  14 ਅਕਤੂਬਰ ਤਕ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ | ਅਸ਼ੀਸ਼ ਕਪੂਰ ਦੇ ਵਕੀਲ ਪ੍ਰਦੀਪ ਸਿੰਘ ਵਿਰਕ ਨੇ ਅਦਾਲਤ ਨੂੰ  ਦਲੀਲ ਦਿਤੀ ਕਿ ਐਫ.ਆਈ.ਆਰ ਵਿਚ ਡੀ.ਐਸ.ਪੀ ਖ਼ੁਦ ਸ਼ਿਕਾਇਤਕਰਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਜਿਸ ਉਪਰੰਤ ਅਦਾਲਤ ਵਲੋਂ ਵਿਜੀਲੈਂਸ ਵਿਭਾਗ ਨੇ ਪੁਲਿਸ ਰਿਮਾਂਡ ਦੀ ਹੋਰ ਮੰਗ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ  ਏ.ਆਈ.ਜੀ ਅਸ਼ੀਸ਼ ਕਪੂਰ ਅਤੇ ਏ.ਐਸ.ਆਈ ਹਰਜਿੰਦਰ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦਾ ਪਤਾ ਲਗਾਉਣਾ ਹੈ ਕਿਉਂਕਿ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਦੌਰਾਨ ਬੈਂਕ ਬੰਦ ਹੁੰਦੇ ਹਨ ਜਿਸ ਉਪਰੰਤ ਅਦਾਲਤ ਨੇ ਕਾਰਵਾਈ ਕਰਦਿਆਂ 14 ਅਕਤੂਬਰ ਤਕ ਪੁਲਿਸ ਰਿਮਾਂਡ ਦੇ ਹੁਕਮ ਸੁਣਾਏ | ਇਸ ਮਾਮਲੇ 'ਚ ਡੀ.ਐਸ.ਪੀ ਅਜੇ ਫ਼ਰਾਰ ਦਸਿਆ ਜਾ ਰਿਹਾ ਹੈ | ਅਸ਼ੀਸ਼ ਕਪੂਰ ਦੇ ਵਕੀਲ ਪ੍ਰਦੀਪ ਵਿਰਕ ਨੇ ਅਦਾਲਤ ਨੂੰ  ਇਕ ਅਰਜ਼ੀ ਦੇ ਕੇ ਪਰਵਾਰ ਨੂੰ  ਮਿਲਣ ਦੀ ਆਗਿਆ ਵੀ ਮੰਗੀ |
Photos 11-10