28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ : ਮੁੱਖ ਮੰਤਰੀ
28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ : ਮੁੱਖ ਮੰਤਰੀ
18543 ਨੌਜਵਾਨਾਂ ਨੂੰ ਦਿਤੀਆਂ ਜਾ ਚੁਕੀਆਂ ਹਨ ਸਰਕਾਰੀ ਨੌਕਰੀਆਂ
ਚੰਡੀਗੜ੍ਹ, 11 ਅਕਤੂਬਰ (ਭੁੱਲਰ) : ਵੱਖ-ਵੱਖ ਮਹਿਕਮਿਆਂ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਠੇਕੇ 'ਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ |
ਅੱਜ ਇਥੇ ਮਿਊਾਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ |
ਇਸ ਮੌਕੇ ਅਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਠੇਕੇ 'ਤੇ ਕੰਮ ਕਰ ਰਹੇ 36000 ਮੁਲਾਜ਼ਮਾਂ ਵਿਚੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿਤੀਆਂ ਹਨ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਵਿਚ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ |
ਭਗਵੰਤ ਮਾਨ ਨੇ ਕਿਹਾ, Tਅਸੀਂ ਕੱਚੇ ਮੁਲਾਜਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ ਪਰ ਅਸੀਂ ਸਮੁੱਚੀ ਪ੍ਰਕਿਰਿਆ ਨੂੰ ਕਾਨੂੰਨੀ ਨਜ਼ਰੀਏ ਤੋਂ ਘੋਖ ਰਹੇ ਹਾਂ | ਅਸੀਂ ਕਾਹਲੀ ਵਿਚ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗੇ ਜੋ ਅੱਗੇ ਜਾ ਕੇ ਇਨ੍ਹਾਂ ਮੁਲਾਜ਼ਮਾਂ ਦੇ ਰਾਹ ਵਿਚ ਕਾਨੂੰਨੀ ਅੜਿੱਕਾ ਪੈਦਾ ਕਰੇ | ਮੈਂ ਤਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਾਨੂੰ ਥੋੜਾ ਜਿਹਾ ਸਮਾਂ ਦਿਉ, ਅਸੀਂ ਪੱਕੇ ਪੈਰੀਂ ਤਹਾਡੀਆਂ ਸੇਵਾਵਾਂ ਰੈਗੂਲਰ ਕਰਾਂਗੇ |U
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਿਚ ਐਸਿਸਟੈਂਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀ ਵੀ ਛੇਤੀ ਮੁਕੰਮਲ ਕੀਤੀ ਜਾ ਰਹੀ ਹੈ ਤਾਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਜਲੀ ਦੀਆਂ ਚੰਗੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ |
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਉਤੇ ਛੇਤੀ ਤੋਂ ਛੇਤੀ ਭਰਤੀ ਕਰਨ ਨੂੰ ਤਰਜੀਹ ਦਿਤੀ ਜਾ ਰਹੀ ਹੈ |
ਭਗਵੰਤ ਮਾਨ ਨੇ ਕਿਹਾ, Tਸਾਡੀ ਸਰਕਾਰ ਨੇ 16 ਮਾਰਚ ਨੂੰ ਸੱਤਾ ਸੰਭਾਲੀ ਸੀ ਅਤੇ ਮੈਨੂੰ ਇਹ ਗੱਲ ਸਾਂਝੀ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤਕ 18543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ | 8736 ਕੱਚੇ ਅਧਿਆਪਕ ਪੱਕੇ ਕਰ ਚੁੱਕੇ ਹਾਂ | ਅਕਤੂਬਰ ਮਹੀਨੇ ਵਿਚ ਪੁਲਿਸ ਮਹਿਕਮੇ ਵਿਚ 2500 ਹੋਰ ਮੁਲਾਜ਼ਮਾਂ ਦੀ ਪ੍ਰੀਖਿਆ ਹੋ ਰਹੀ ਹੈ | ਮੈਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਭਰਨ ਦੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ ਉਤੇ ਮਨਜ਼ੂਰ ਕਰਦਾਂ ਹਾਂ ਤਾਕਿ ਸਾਡੇ ਕਾਬਲ ਨੌਜਵਾਨ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਉਠਾ ਸਕਣ | ਮੈਂ ਵਾਅਦਾ ਕਰਦਾ ਹਾਂ ਕਿ ਅਸੀਂ ਬੇਰੁਜ਼ਗਾਰੀ ਦੀ ਅਲਾਮਤ ਨੂੰ ਖ਼ਤਮ ਕਰ ਕੇ ਰਹਾਂਗੇ |U
ਨਵ-ਨਿਯੁਕਤ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ, Tਮੈਨੂੰ ਵਿਸ਼ੇਸ਼ ਕਰਕੇ ਇਸ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਨੂੰ ਸੁਪਨਿਆਂ ਦੀ ਧਰਤੀ ਵਜੋਂ ਪਹਿਲ ਦਿੱਤੀ ਹੈ | ਅੱਜ ਤੁਸੀਂ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਗਏ ਹੋ ਅਤੇ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਦਿਆਨਤਦਾਰੀ ਨਾਲ ਨਿਭਾਓਗੇ ਅਤੇ ਤੁਹਾਡੀ ਕਲਮ ਹਮੇਸ਼ਾ ਗਰੀਬਾਂ ਅਤੇ ਲੋੜਵੰਦ ਦੇ ਭਲੇ ਲਈ ਕੰਮ ਕਰੇਗੀ |U