ਜਲੰਧਰ 'ਚ 25 ਸਾਲਾ ਲੜਕੀ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਕੀਤੀ ਜੀਵਨ ਲੀਲਾ ਸਮਾਪਤ
ਮੁਲਜ਼ਮ ਖਿਲਾਫ਼ ਮਾਮਲਾ ਦਰਜ
ਜਲੰਧਰ: ਜਲੰਧਰ ਦੇ ਭੋਗਪੁਰ ਦੇ ਪਿੰਡ ਬੁੱਲੋਵਾਲ 'ਚ ਇਕ ਵਿਆਹੁਤਾ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਤੋਂ ਬਾਅਦ ਇਕ ਦੋਸ਼ੀ ਖਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕੇਸ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜੋਬਨ ਵਾਸੀ ਭੋਗਪੁਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ: ਪਵਿੱਤਰ ਕਾਲੀ ਵੇਈਂ ਨਦੀ ਵਿਚ ਡੁੱਬੀ ਮਹਿਲਾ ਦੀ ਮਿਲੀ ਲਾਸ਼
ਥਾਣਾ ਭੋਗਪੁਰ ਦੇ ਐਸਐਚਓ ਸੁਖਜੀਤ ਸਿੰਘ ਨੇ ਦਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਕਤ ਲੜਕੀ ਨੇ ਨੌਕਰੀ ਤੋਂ ਤੰਗ ਆ ਕੇ ਸਲਫਾਸ ਨਿਗਲ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। 25 ਸਾਲਾ ਗਿੱਟੂ ਦੀ ਇਲਾਜ ਦੌਰਾਨ ਮੌਤ ਹੋ ਗਈ ਪਰ ਇਸੇ ਦੌਰਾਨ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੇ ਜੋਬਨ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਥਾਣਾ ਭੋਗਪੁਰ ਨੂੰ ਦਿਤੀ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਬੁੱਧਵਾਰ ਦੇਰ ਸ਼ਾਮ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਝੋਨੇ ਦੇ ਖ਼ੇਤ ਵਿਚੋਂ ਮਿਲੀ ਲਾਸ਼
ਥਾਣਾ ਭੋਗਪੁਰ ਦੇ ਐਸਐਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਜਿਸਦੇ ਨਾਲ ਉਸਦਾ 5 ਸਾਲ ਦਾ ਬੇਟਾ ਵੀ ਹੈ ਪਰ ਕੁਝ ਕਾਰਨਾਂ ਕਰਕੇ ਉਸ ਦਾ ਤਲਾਕ ਹੋ ਗਿਆ ਅਤੇ ਉਹ ਆਪਣੇ ਪਿੰਡ ਬੁੱਲੋਵਾਲ ਆ ਕੇ ਰਹਿਣ ਲੱਗ ਪਈ। ਜਿੱਥੇ ਉਸ ਦੀ ਜਾਣ-ਪਛਾਣ ਜੋਬਨ ਨਾਂ ਦੇ ਨੌਜਵਾਨ ਨਾਲ ਹੋ ਗਈ। ਜਿਸ ਤੋਂ ਬਾਅਦ ਦੋਵੇਂ ਰਿਲੇਸ਼ਨਸ਼ਿਪ 'ਚ ਆ ਗਏ। ਦੋਵਾਂ ਵਿਚਾਲੇ ਕਾਫੀ ਸਮੇਂ ਤੱਕ ਰਿਸ਼ਤਾ ਚੱਲਦਾ ਰਿਹਾ ਪਰ ਕਿਸੇ ਕਾਰਨ ਗਿੱਟੂ ਮੁਲਜ਼ਮ ਨਾਲ ਨਾਰਾਜ਼ ਰਹਿਣ ਲੱਗੀ। ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।