Punjab News: ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਕੀਤੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ

10 kg of heroin recovered in Amritsar

10 kg of heroin recovered in Amritsar: ਪੰਜਾਬ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਵਿੱਚੋਂ 10.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਤਰਨਤਾਰਨ ਦਾ ਰਹਿਣ ਵਾਲਾ ਸੁਖਰਾਜ ਸਿੰਘ ਇਕ ਅਣਪਛਾਤੇ ਸਾਥੀ ਨਾਲ ਮਹਿੰਦਰਾ ਸਕਾਰਪੀਓ 'ਚ ਸਵਾਰ ਹੋ ਕੇ ਫਰਾਰ ਹੋ ਗਿਆ, ਜਦਕਿ ਮਾਰੂਤੀ ਸੁਜ਼ੂਕੀ ਬਲੇਨੋ ਜਿਸ 'ਚ ਨਾਜਾਇਜ਼ ਨਸ਼ੀਲੇ ਪਦਾਰਥ ਸਨ, ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ। 

ਡੀਜੀਪੀ ਯਾਦਵ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ।