ਕੈਨੇਡਾ ਦੀ ਪੀ.ਆਰ. ਦਿਵਾਉਣ ਦੇ ਨਾਂ ’ਤੇ 29 ਲੱਖ ਠੱਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਮਹਿਲਾਵਾਂ ਸਣੇ 3 ਖਿਲਾਫ਼ ਕੇਸ ਦਰਜ

29 lakhs cheated in the name of getting Canadian PR

ਫਿਰੋਜ਼ਪੁਰ: ਥਾਣਾ ਕੁੱਲਗੜ੍ਹੀ ਅਧੀਨ ਆਉਂਦੇ ਪਿੰਡ ਨਵਾਂ ਪੁਰਬਾ ਦੇ ਇਕ ਨੌਜਵਾਨ ਨਾਲ ਠੱਗੀ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਨੂੰ ਕੈਨੇਡਾ ਦੀ ਪੀਆਰ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 29 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ ਵਿਚ ਦੋ ਮਹਿਲਾਵਾਂ ਸਣੇ ਤਿੰਨ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਸੁਖਜੀਤ ਕੌਰ ਪਤਨੀ ਸਵਰਨ ਸਿੰਘ ਨੇ ਨਿਸ਼ਾਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਨਵਾਂ ਪੁਰਬਾ ਨੂੰ ਕੈਨੇਡਾ ਭੇਜ ਕੇ ਪੀਆਰ ਦਿਵਾਉਣ ਦਾ ਵਾਅਦਾ ਕੀਤਾ ਸੀ। ਨਿਸ਼ਾਨ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਤਕਰੀਬਨ 29 ਲੱਖ ਰੁਪਏ ਸਵਰਨ ਸਿੰਘ, ਸੁਖਜੀਤ ਕੌਰ ਅਤੇ ਤਾਨੀਆ ਸੰਧੂ ਵਾਸੀ ਨਵਾਂ ਪੁਰਬਾ ਨੂੰ ਖਾਤਿਆਂ ਰਾਹੀਂ ਦਿੱਤੇ ਹਨ।

ਨਿਸ਼ਾਨ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ, ਸੁਖਜੀਤ ਕੌਰ ਅਤੇ ਤਾਨੀਆ ਸੰਧੂ ਨੇ ਉਸ ਨੂੰ ਕੈਨੇਡਾ ਵਿਚ ਪੀਆਰ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਿਸ਼ਾਨ ਸਿੰਘ ਦੀ ਸ਼ਿਕਾਇਤ ’ਤੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।