Tarn Taran ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
ਜਵਾਬੀ ਫਾਈਰਿੰਗ ਦੌਰਾਨ ਮੁਲਜ਼ਮ ਗੁਰਸੇਵਕ ਸਿੰਘ ਹੋਇਆ ਜ਼ਖਮੀ, ਇਕ ਮੁਲਜ਼ਮ ਭੱਜਣ ’ਚ ਹੋਇਆ ਕਾਮਯਾਬ
Encounter between police and miscreants in Tarn Taran
Tarn Taran Encounter news : ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਪਿੰਡ ਫ਼ਤਿਹਾਬਾਦ ਨੇੜੇ ਐਨਕਾਉਂਟਰ ਹੋਇਆ। ਨਾਕੇਬੰਦੀ ਦੌਰਾਨ ਪੁਲਿਸ ਟੀਮ ਵੱਲੋਂ ਬਦਮਾਸ਼ਾਂ ਦਾ ਪਿੱਛਾ ਕੀਤਾ ਗਿਆ, ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਟੀਮ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਬਦਮਾਸ਼ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਇਨ੍ਹਾਂ ਬਦਮਾਸ਼ਾਂ ਦਾ ਸਬੰਧ ਸੱਤਾ ਨੌਸ਼ਹਿਰਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਦੌਰਾਨ ਇਕ ਬਦਮਾਸ਼ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੀ ਹਰ ਪੱਖ ਤੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਫਰਾਰ ਬਦਮਾਸ਼ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।