Sri Muktsar Sahib Accident News: ਸ੍ਰੀ ਮੁਕਤਸਰ ਸਾਹਿਬ ਵਿੱਚ ਫ਼ੌਜੀ ਦੀ ਸੜਕ ਹਾਦਸੇ ਵਿਚ ਮੌਤ, 3 ਜ਼ਖ਼ਮੀ
Sri Muktsar Sahib Accident News: ਤਿੰਨ ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Sri Muktsar Sahib Accident: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਸੜਕ 'ਤੇ ਡੋਡਾ ਪਿੰਡ ਦੇ ਗੋਲਡਨ ਪੈਲੇਸ ਨੇੜੇ ਤਿੰਨ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਚੁੱਘੇ (ਬਠਿੰਡਾ) ਦੇ ਰਹਿਣ ਵਾਲੇ ਫੌਜੀ ਜਵਾਨ ਜਸਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਦੋ ਬੱਚੇ ਅਤੇ ਇੰਪੀਰੀਅਲ ਸਕੂਲ ਦੀ ਪ੍ਰਿੰਸੀਪਲ ਪਰਮਿੰਦਰ ਕੌਰ ਜ਼ਖ਼ਮੀ ਹੋ ਗਏ। ਦੋ ਕਾਰਾਂ ਦੀ ਆਪਸ ਵਿਚ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੰਡੀਕਾ ਕਾਰ ਦੇ ਪਿੱਛੇ ਤੋਂ ਆ ਰਹੀ ਜ਼ੈਨ ਕਾਰ ਵੀ ਟਕਰਾ ਗਈ, ਜਿਸ ਨੂੰ ਅੰਗਰੇਜ਼ ਸਿੰਘ ਚਲਾ ਰਿਹਾ ਸੀ।
ਹਾਦਸੇ ਵਿੱਚ ਕਾਰ ਨੁਕਸਾਨੀ ਗਈ, ਹਾਲਾਂਕਿ ਇਸ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਤਿੰਨੋਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।