ਪੱਗ ਬੰਨ੍ਹ ਕੇ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ

ਏਜੰਸੀ

ਖ਼ਬਰਾਂ, ਪੰਜਾਬ

ਵੱਡੀ ਗਿਣਤੀ ਵਿਚ ਗੁਰਦੁਆਰਾ ਬੇਰ ਸਾਹਿਬ ਪੁੱਜ ਰਹੀਆਂ ਹਨ ਸੰਗਤਾਂ

President Ram Nath Kovind

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨਿਆ ਵਿਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ 'ਤੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਵੀ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।

ਪ੍ਰਕਾਸ਼ ਪੁਰਬ ਦੇ ਮੌਕੇ ਰਾਸ਼ਟਰਪਤੀ 11:30 ਵਜ਼ੇ ਦੇ ਕਰੀਬ ਪੱਗ ਬੰਨ੍ਹ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਹਾਜ਼ਰੀ ਲਗਾਉਣ ਲਈ ਪਹੁੰਚੇ। ਗੁਰਦੁਆਰਾ ਬੇਰ ਸਾਹਿਬ ਪਹੁੰਚਣ 'ਤੇ  ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪ੍ਰੇਮ ਸਿੰਘ ਚੰਦੂਮਾਜਰਾ ਨੇ ਜੀ ਆਇਆ ਨੂੰ ਕਿਹਾ । ਇਸ ਮੌਕੇ ਉਨ੍ਹਾਂ ਨਾਲ ਬੀਬੀ ਜਗੀਰ ਕੌਰ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ  ਚਲੇ ਗਏ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ  550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਲਤਾਨਪੁਰ ਲੋਧੀ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ।