550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਨੇ ਕੀਤਾ ਵੱਡਾ ਐਲਾਨ !

ਏਜੰਸੀ

ਖ਼ਬਰਾਂ, ਪੰਜਾਬ

ਗੁਰੂ ਨਾਨਕ ਦੇਵ ਜੀ ਦੇ 5550ਵੇਂ ਪ੍ਰਕਾਸ਼ ਦਿਹਾੜੇ ਮੌਕੇ ਈਰਾਨ ਯੂਨੀਵਰਸਿਟੀ ਸਮੇਤ 11 ਯੂਨੀਵਰਸਿਟੀਆਂ ਵਿੱਚ ਕੁਰਸੀਆਂ ਸਥਾਪਿਤ ਕੀਤੀਆਂ ਜਾਣਗੀਆਂ।

Chief Minister Punjab

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਈਰਾਨ ਯੂਨੀਵਰਸਿਟੀ ਸਮੇਤ 11 ਯੂਨੀਵਰਸਿਟੀਆਂ ਵਿੱਚ ਕੁਰਸੀਆਂ ਸਥਾਪਿਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਵਿੱਚ ਸੱਤ ਯੂਨੀਵਰਸਿਟੀਆਂ ਪੰਜਾਬ ਦੀਆਂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸ਼ਾਮਿਲ ਚਾਰ ਯੂਨੀਵਰਸਿਟੀਆਂ ਹਨ। ਇਹ ਕੁਰਸੀਆਂ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ‘ਤੇ ਖੋਜ ਦੇ ਉਦੇਸ਼ ਲਈ ਸਥਾਪਿਤ ਕੀਤੀ ਜਾਵੇਗੀ। ਸਮਾਗਮ ਦੌਰਾਨ ਦੁਨੀਆ ਭਰ ਤੋਂ ਨਾਨਕ ਨਾਮ ਲੇਵਾ 400 ਪੰਜਾਬੀ ਸਖਸ਼ੀਅਤਾਂ ਨੂੰ ਸਨਮਾਨ ਬਖ਼ਸ਼ਿਆ ਗਿਆ।

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ, ਸਾਨੂੰ ਆਪਣੀਆਂ ਜੜ੍ਹਾਂ ਨੂੰ ਮਜਬੂਤ ਕਰਨ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੇ ਫਰਜ਼ ਪ੍ਰਤੀ ਜਾਗਰੂਕ ਕਰਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣ ਵੱਲ ਪ੍ਰੇਰਿਤ ਕਰਨ।  ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਜ਼ਾਹਿਰ ਕਰਦਿਆਂ ਚੇਤਾਵਨੀ ਦਿੱਤੀ ਕਿ ਇੱਕ ਅਨੁਮਾਨ ਅਨੁਸਾਰ ਆਉਣ ਵਾਲੇ 25 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ।

ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਨੂੰ ਸੰਭਾਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰ ਸਕਦੇ ਹਾਂ, ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ। ਉਨ੍ਹਾਂ ਕਿਹਾ ਕਿ, ਇਸ ਪਵਿੱਤਰ ਥਾਂ ਤੋਂ ਉਨ੍ਹਾਂ ਦੇ ਪਰਿਵਾਰ ਦੀ ਪੁਰਾਣੀ ਸਾਂਝ ਜੁੜੀ ਹੋਈ ਹੈ।  ਮੁੱਖ ਮੰਤਰੀ ਨੇ ਦਲਬੀਰ ਪੰਨੂ ਦੀ ਕਿਤਾਬ “ਦਿ ਸਿੱਖ ਹੈਰੀਟੇਜ  ਬਿਯੋਨਡ ਬਾਰਡਰ” ਜਾਰੀ ਕੀਤੀ। ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਉੱਤੇ ਆਧਾਰਿਤ ਈਰਾਨੀ ਲੇਖਕ ਦੁਆਰਾ ਫਾਰਸੀ ਵਿੱਚ ਲਿਖੀ ਇੱਕ ਪੁਸਤਕ ਵੀ ਜਾਰੀ ਕੀਤੀ ਗਈ।

ਸੈਰ ਸਪਾਟਾ ਮੰਤਰੀ ਚਰਨਜੀਤ ਚੰਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰ ਪੀਯੂ ਪਟਿਆਲਾ, ਪੀਟੀਯੂ ਕਪੂਰਥਲਾ, ਪੀਟੀਯੂ ਬਠਿੰਡਾ, ਐਲ ਪੀ ਯੂ ਫਗਵਾੜਾ, ਸੀਯੂ ਘੜੂਆਂ, ਚਿਤਕਾਰਾ ਯੂਨੀਵਰਸਿਟੀ ਰਾਜਪੁਰਾ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ, ਆਈ ਟੀ ਐਮ ਯੂਨੀਵਰਸਿਟੀ ਗਵਾਲੀਅਰ, ਆਰਡੀਕੇਐਫ ਯੂਨੀਵਰਸਿਟੀ ਭੋਪਾਲ, ਜੇਆਈਐਸ ਯੂਨੀਵਰਸਿਟੀ ਪੱਛਮੀ ਬੰਗਾਲ ਅਤੇ ਈਰਾਨ ਵਿੱਚ ਧਰਮ ਯੂਨੀਵਰਸਿਟੀ ਵਿੱਚ ਸਥਾਪਤ ਕੀਤੀ ਜਾਣਗੀਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।