ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ 'ਤੇ ਲਾਈ ਸੰਗੀਤ ਦੀ ਛਹਿਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਧਾਰਮਕ ਗਾਇਨ ਦਾ ਆਨੰਦ ਲਿਆ

Sufi singer Satinder Sartaj paid a musical tribute to Sri Guru Nanak Dev ji

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ 'ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ।

ਰਬਾਬ ਪੰਡਾਲ ਵਿਚ ਸੰਗਤ ਦਾ ਠਾਠਾਂ ਮਾਰਦਾ ਇਕੱਠ ਇਨਾਂ ਰੂਹਾਨੀ ਪਲਾਂ ਦਾ ਗਵਾਹ ਬਣਿਆ ਤੇ ਦਰਸ਼ਕਾਂ ਦੀਆਂ ਤਾੜੀਆਂ ਦੀ ਤਾਲ ਨੇ ਆਲਮ ਗੂੰਜਣ ਲਾ ਦਿੱਤਾ। ਇਸ ਤੋਂ ਬਿਨਾਂ 'ਇਕ ਦਿਨ ਮੈਨੂੰ ਬੰਦਾ ਮਿਲਿਆ ਕਹਿੰਦਾ ਸਰਦਾਰ ਜੀ', 'ਕੋਈ ਅਲੀ ਆਖੇ ਕੋਈ ਬਲੀ ਆਖੇ' ਅਤੇ 'ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ' ਸੰਗਤਾਂ ਦੀ ਕਚਿਹਿਰੀ ਵਿਚ ਹਾਜਰੀ ਭਰੀ।