ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲਾ: ਪਰਿਵਾਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਚੰਡੀਗੜ੍ਹ: ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਮਾਮਲਾ ਲਗਾਤਾਰ ਚਰਚਾ 'ਚ ਹੈ। ਇਸ ਕੇਸ ਵਿੱਚ ਨਵਾਂ ਮੋੜ ਆ ਗਿਆ ਹੈ। ਬਲਵਿੰਦਰ ਸੰਧੂ ਦੇ ਪਰਿਵਾਰਕ ਮੈਂਬਰ ਸੀਬੀਆਈ ਜਾਂਚ ਤੇ ਪਰਿਵਾਰਕ ਸੁਰੱਖਿਆ ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਸੰਧੂ ਦਾ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਐਸਆਈਟੀ ਨੇ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਰ ਕਤਲ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਪੁਲਿਸ ਅਨੁਸਾਰ ਗੈਂਗਸਟਰ ਸੁੱਖਾ ਭਿਖਾਰੀਵਾਲ ਨੇ ਆਪਣੇ ਦੋ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਸਾਥੀ ਦੀ ਹੱਤਿਆ ਕਰ ਦਿੱਤੀ ਹੈ, ਪਰ ਪਰਿਵਾਰ ਇਸ ਨੂੰ ਅੱਤਵਾਦੀ ਸਾਜਿਸ਼ ਮੰਨਦਾ ਹੈ।
ਇਸ ਮਾਮਲੇ ‘ਚ ਹੁਣ ਬਲਵਿੰਦਰ ਸਿੰਘ ਦਾ ਪਰਿਵਾਰ ਸੀਬੀਆਈ ਵੱਲੋਂ ਕਤਲ ਦੀ ਜਾਂਚ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪਰਿਵਾਰ ਨੇ ਹਾਈਕੋਰਟ ਵਿੱਚ ਸੁਰੱਖਿਆ ਦੀ ਮੰਗ ਵੀ ਕੀਤੀ ਹੈ ਤੇ ਨਾਲ ਹੀ ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।