ਸੰਨੀ ਦਿਉਲ ਨੇ ਰੇਲਵੇ ਟਰੈਕ ਖ਼ਾਲੀ ਕਰਵਾਉਣ ਲਈ ਚਿੱਠੀ ਲਿਖ ਕੇ ਕੈਪਟਨ ਨੂੰ ਕੀਤੀ ਵੱਡੀ ਅਪੀਲ
ਅਰਥਵਿਵਸਥਾ ਨੂੰ ਬਚਾਉਣ ਲਈ ਸਮੁੱਚੀ ਰੇਲ ਸੇਵਾ ਯਕੀਨੀ ਬਣਾਉਣੀ ਚਾਹੀਦੀ ਹੈ।
ਚੰਡੀਗੜ੍ਹ- ਬਾਲੀਵੁੱਡ ਅਦਾਕਾਰ 'ਤੇ ਗੁਰਦਾਸਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੰਨੀ ਦਿਉਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਸੰਨੀ ਦਿਉਲ ਹੁਣ 50 ਦਿਨ ਬਾਅਦ ਕਿਸਾਨ ਅੰਦੋਲਨ ਨੂੰ ਲੈਕੇ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ ਤੇ ਲਗਾਤਾਰ ਕਿਸਾਨਾਂ ਵੱਲੋਂ ਕਾਂਗਰਸ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਤੋਂ ਬਾਅਦ ਸੰਨੀ ਦਿਉਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਵੱਡਾ ਇਲਜ਼ਾਮ ਲਗਾਇਆ ਹੈ।
ਚਿੱਠੀ ਲਿਖ ਕੇ ਕੈਪਟਨ ਨੂੰ ਕੀਤੀ ਅਪੀਲ
ਸੰਨੀ ਦਿਉਲ ਨੇ ਮੁੱਖ ਮੰਤਰੀ ਕੈਪਟਨ ਨੂੰ ਚਿੱਠੀ ਲਿਖ ਕੇ ਕਿਹਾ ਅਰਥਵਿਵਸਥਾ ਨੂੰ ਬਚਾਉਣ ਲਈ ਸਮੁੱਚੀ ਰੇਲ ਸੇਵਾ ਯਕੀਨੀ ਬਣਾਉਣੀ ਚਾਹੀਦੀ ਹੈ। ਮਹੀਨਾ ਭਰ ਚੱਲੇ ਪ੍ਰਦਰਸ਼ਨ ਕਾਰਨ ਪੰਜਾਬ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਰੇਲ ਆਵਾਜਾਈ ਮੁਅੱਤਲ ਕੀਤੀ ਹੋਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਉੱਨ ਉਦਯੋਗ ਨੂੰ 1200 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਕਿਉਂਕਿ ਉਤਪਾਦ ਬਾਹਰ ਭੇਜੇ ਨਹੀਂ ਜਾ ਸਕੇ। ਪੰਜਾਬ 'ਚ ਕਿਸਾਨ ਅੰਦੋਲਨ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਸ ਕਾਰਨ ਰੇਲ ਆਵਾਜਾਈ ਠੱਪ ਪਈ ਹੈ।