ਪਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਦੇ ਵਰਕਰ ਦਾ ਗੋਲੀ ਮਾਰ ਕੇ ਕਤਲ, ਦੋ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ

pic

ਕੋਲਕਾਤਾ: ਜਿਉਂ-ਜਿਉਂ ਪਛਮੀ ਬੰਗਾਲ ਵਿਚ ਚੋਣਾਂ ਦਾ ਦਿਨ ਨੇੜੇ ਆ ਰਹੇ ਹਨ, ਅਪਰਾਧਕ ਸਰਗਰਮੀਆਂ ਵਿਚ ਵਾਧਾ ਹੋਇਆ ਹੈ। ਤਾਜ਼ਾ ਘਟਨਾ ਬਰਧਮਾਨ ਜ਼ਿਲ੍ਹੇ ਦੇ ਅੰਦਲ ਇਲਾਕੇ ਦੀ ਹੈ ਜਿਥੇ ਤ੍ਰਿਣਮੂਲ ਕਾਂਗਰਸ ਦੇ ਇਕ ਵਰਕਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿਤੀ। ਇਸ ਹਮਲੇ ਵਿਚ ਦੋ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ।