C-Voter ਸਰਵੇਖਣ: ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਮਾਰੇਗੀ ਬਾਜ਼ੀ!

ਏਜੰਸੀ

ਖ਼ਬਰਾਂ, ਪੰਜਾਬ

ਸਰਵੇਖਣ ਅਨੁਸਾਰ ਪੰਜਾਬ ਵਿਚ ਇਸ ਵਾਰ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣਗੀਆਂ।

AAP To Emerge As Single-Largest Party In Punjab

ਚੰਡੀਗੜ੍ਹ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਏਬੀਪੀ ਸੀ-ਵੋਟਰ ਦਾ ਸਰਵੇਖਣ ਸਾਹਮਣੇ ਆਇਆ ਹੈ। ਸਰਵੇਖਣ ਅਨੁਸਾਰ ਪੰਜਾਬ ਵਿਚ ਇਸ ਵਾਰ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣਗੀਆਂ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਵਿਧਾਨ ਸਭਾਂ ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੂੰ 20 ਸੀਟਾਂ ਮਿਲੀਆਂ ਸਨ। ਸੀ-ਵੋਟਰ ਸਰਵੇ ਵਿਚ ‘ਆਪ’ ਨੂੰ 47 ਤੋਂ 53 ਸੀਟਾਂ ਮਿਲੀਆਂ ਹਨ।

ਹੋਰ ਪੜ੍ਹੋ: ਭਾਈ ਕਾਨ੍ਹ ਸਿੰਘ ਨਾਭਾ ਦੀ ਯਾਦ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਸੈਮੀਨਾਰ ਦਾ ਆਯੋਜਨ

ਉੱਥੇ ਹੀ 2017 ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 77 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ 42-50 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ। ਭਾਵ ਇਹਨਾਂ ਚੋਣਾਂ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਹੋਵੇਗਾ। ਸਰਵੇਖਣ ਮੁਤਾਬਕ ਅਕਾਲੀ ਦਲ ਨੂੰ 16-24 ਸੀਟਾਂ ਮਿਲ ਸਕਦੀਆਂ ਹਨ ਜਦਕਿ ਪੰਜਾਬ ਵਿਚ ਭਾਜਪਾ ਦਾ ਖਾਤਾ ਖੁੱਲ੍ਹਣਾ ਵੀ ਮੁਸ਼ਕਿਲ ਲੱਗ ਰਿਹਾ ਹੈ।  ਭਾਜਪਾ ਨੂੰ ਸਭ ਤੋਂ ਘੱਟ 0-1 ਸੀਟ ਹੀ ਮਿਲਦੀ ਦਿਖਾਈ ਦੇ ਰਹੀ ਹੈ।

ਹੋਰ ਪੜ੍ਹੋ: 7 ਦਿਨਾਂ ਦੇ ਰਿਮਾਂਡ ‘ਤੇ ਸੁਖਪਾਲ ਖਹਿਰਾ, 18 ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ

ਮੁੱਖ ਮੰਤਰੀ ਅਹੁਦੇ ਲਈ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਚੰਨੀ

C-Voter ਸਰਵੇਖਣ ਅਨੁਸਾਰ ਮੁੱਖ ਮੰਤਰੀ ਅਹੁਦੇ ਲਈ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਚਰਨਜੀਤ ਸਿੰਘ ਚੰਨੀ ਹੈ। 31 ਫੀਸਦ ਲੋਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਜਦਕਿ 21 ਫੀਸਦ ਲੋਕ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਪਸੰਦ ਕਰਦੇ ਹਨ। ਇਸ ਤੋਂ ਬਾਅਦ 16 ਫੀਸਦ ਲੋਕ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਭਗਵੰਤ ਮਾਨ ਨੂੰ 14 ਫੀਸਦ ਕੈਪਟਨ ਅਮਰਿੰਦਰ ਸਿੰਘ ਨੂੰ 7 ਫੀਸਦ ਅਤੇ ਨਵਜੋਤ ਸਿੰਘ ਸਿੱਧੂ ਨੂੰ 5 ਫੀਸਦ ਲੋਕ ਮੁੱਖ ਮੰਤਰੀ ਅਹੁਦੇ ’ਤੇ ਦੇਖਣਾ ਚਾਹੁੰਦੇ ਹਨ।