7 ਦਿਨਾਂ ਦੇ ਰਿਮਾਂਡ ‘ਤੇ ਸੁਖਪਾਲ ਖਹਿਰਾ, 18 ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।

Sukhpal Singh Khaira

ਚੰਡੀਗੜ੍ਹ: ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਅਮਰੀਕਾ ਦੌਰੇ ਸਮੇਤ ਕਈ ਮੁੱਦਿਆਂ 'ਤੇ ਸੁਖਪਾਲ ਖਹਿਰਾ ਦਾ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ। ਈਡੀ ਨੇ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਹੋਰ ਪੜ੍ਹੋ: ਕਿਸਾਨਾਂ ਨੂੰ ਗੱਡੀ ਅੱਗੇ ਦਬੱਲਣ ਵਾਲੇ ਨੋਨੀ ਮਾਨ ਦਾ ਬਿਆਨ, ‘ਸਾਜ਼ਿਸ਼ ਪਿੱਛੇ ਪਰਮਿੰਦਰ ਪਿੰਕੀ ਦਾ ਹੱਥ’

ਇਸ ਦੌਰਾਨ ਈਡੀ ਅਮਰੀਕਾ ਦੌਰੇ ਦੇ ਨਾਲ-ਨਾਲ ਕਈ ਮੁੱਦਿਆਂ 'ਤੇ ਸੁਖਪਾਲ ਖਹਿਰਾ ਕੋਲੋਂ ਪੁੱਛਗਿੱਛ ਕਰੇਗੀ। ਈਡੀ ਹੁਣ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਵੇਗੀ। ਸੁਖਪਾਲ ਖਹਿਰਾ ਨੂੰ 18 ਨਵੰਬਰ ਨੂੰ ਸਵੇਰੇ 10 ਵਜੇ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਤਸੱਲੀਬਖਸ਼ ਜਵਾਬ ਨਾ ਮਿਲਣ 'ਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਹੋਰ ਪੜ੍ਹੋ: ਸਾਢੇ 4 ਸਾਲਾਂ 'ਚ ਕੈਪਟਨ ਨੇ ਨਸ਼ਿਆਂ ਦੇ ਹੱਲ ਲਈ ਕੁੱਝ ਨਹੀਂ ਕੀਤਾ- ਸੁਖਜਿੰਦਰ ਰੰਧਾਵਾ

ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਉਹਨਾਂ ਦੇ ਪਿਤਾ ਨੂੰ ਸਿਆਸੀ ਕਾਰਨਾਂ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਪਿਤਾ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਹਨਾਂ ਨੇ ਇਕ ਵੱਡੇ ਮੰਤਰੀ 'ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦੁਆਇਆ ਸੀ। ਮਹਿਤਾਬ ਖਹਿਰਾ ਨੇ ਕਿਹਾ ਕਿ ਮੇਰੇ ਪਿਤਾ ਨੂੰ ਕਿਸਾਨਾਂ ਦਾ ਸਾਥ ਦੇਣ ਅਤੇ ਸ਼ਹੀਦ ਨਵਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕੋਰਟ ਵਿਚ ਜਾਣ ਕਰ ਕੇ ਸਜ਼ਾ ਮਿਲ ਰਹੀ ਹੈ।