ਸੂਬੇ ਦੇ ਹਰ ਬੋਰਡ 'ਤੇ ਸਿਖ਼ਰ 'ਤੇ ਲਿਖੀ ਜਾਵੇਗੀ ਪੰਜਾਬੀ : ਮੁੱਖ ਮੰਤਰੀ ਚੰਨੀ

ਏਜੰਸੀ

ਖ਼ਬਰਾਂ, ਪੰਜਾਬ

ਜੇਕਰ ਕੋਈ ਸਕੂਲ ਇਸ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ 'ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

CM Charanjit Singh Channi

ਪੰਜਾਬ ਦੇ ਸਕੂਲਾਂ 'ਚ 10ਵੀਂ ਤੱਕ ਪੰਜਾਬੀ ਭਾਸ਼ਾ ਲਾਜ਼ਮੀ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿਤੀ ਗਈ ਹੈ। ਜੇਕਰ ਕੋਈ ਸਕੂਲ ਇਸ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ 'ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਦਫ਼ਤਰਾਂ ਵਿਚ ਵੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਹਰ ਬੋਰਡ 'ਤੇ ਪੰਜਾਬੀ ਭਾਸ਼ਾ ਨੂੰ ਸਿਖ਼ਰ 'ਤੇ ਲਿਖਿਆ ਜਾਵੇਗਾ।

ਦੱਸ ਦੇਈਏ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਵੀਰਵਾਰ ਨੂੰ ਵਿਧਾਨ ਸਭਾ ਵਿਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਮਹੱਤਵਪੂਰਨ ਬਿੱਲ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ ਰਾਜ ਭਾਸ਼ਾ (ਸੋਧ)  ਬਿੱਲ-2021' ਪਾਸ ਕੀਤੇ ਗਏ ਸਨ।