ਸਾਢੇ 4 ਸਾਲਾਂ 'ਚ ਕੈਪਟਨ ਨੇ ਨਸ਼ਿਆਂ ਦੇ ਹੱਲ ਲਈ ਕੁੱਝ ਨਹੀਂ ਕੀਤਾ- ਸੁਖਜਿੰਦਰ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਜਿੰਦਰ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਕੈਪਟਨ ਨੇ ਨਸ਼ਿਆਂ ਦੇ ਮੁੱਦੇ ’ਤੇ ਕੁਝ ਨਹੀਂ ਕੀਤਾ।

Sukhjinder Randhawa and Captain Amarinder Singh

ਬਠਿੰਡਾ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਕੈਪਟਨ ਨੇ ਨਸ਼ਿਆਂ ਦੇ ਮੁੱਦੇ ’ਤੇ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਜਦੋਂ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਉਹਨਾਂ ਨੇ ਫਾਈਲਾਂ ਦੇਖੀਆਂ ਤਾਂ ਕਿਸੇ ਰਿਪੋਰਟ ’ਤੇ ਕੋਈ ਕੰਮ ਨਹੀਂ ਕੀਤਾ ਗਿਆ।

ਹੋਰ ਪੜ੍ਹੋ: ਮੁੱਖ ਮੰਤਰੀ ਦੱਸਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪੰਜਾਬ ਲਈ ਕੀ ਵਿਸ਼ੇਸ਼ ਕੀਤਾ ਹੈ? : ਹਰਪਾਲ ਚੀਮਾ

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਬਠਿੰਡਾ ,ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਤੇ ਐੱਸਐੱਸਪੀ ਸਮੇਤ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ਵਿਚ ਨਸ਼ੇ ਦਾ ਲੱਕ ਤੋੜਣ ਦੀ ਸਹੁੰ ਖਾਧੀ ਸੀ ਪਰ ਕੀਤਾ ਕੁੱਝ ਨਹੀਂ।

ਹੋਰ ਪੜ੍ਹੋ: ਜਿਵੇਂ ਅਸੀਂ ਖੇਤ ਦੀ ਰਾਖੀ ਕਰਦੇ ਹਾਂ, ਉਵੇਂ ਹੀ ਮੋਰਚੇ ਦੀ ਵੀ ਰਾਖੀ ਕਰਨੀ ਹੋਵੇਗੀ: ਰਾਕੇਸ਼ ਟਿਕੈਤ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਪਾਕਿਸਤਾਨ ਦੀਆਂ ਸਰਹੱਦਾਂ ਤੇ ਚੌਕਸੀ ਵਰਤਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਬੀਐਸਐਫ ਨੂੰ ਦਿੱਤੇ ਵੱਧ ਅਧਿਕਾਰਾਂ ’ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਆਪਣਾ ਕੰਮ ਕਰ ਰਹੀ ਹੈ।