Punjab News: ਤੜਕਸਾਰ ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ

ਏਜੰਸੀ

ਖ਼ਬਰਾਂ, ਪੰਜਾਬ

ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਵੱਲ ਮੁੜ ਰਿਹਾ ਸੀ।

In the early morning, a PRTC bus full of passengers collided with a truck

 

ਬੀਤੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਧੁੰਦ  ਪੈ ਰਹੀ ਹੈ। ਭਵਾਨੀਗੜ੍ਹ ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।

ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਵੱਲ ਮੁੜ ਰਿਹਾ ਸੀ।

ਦੋਵਾਂ ਵਾਹਨਾਂ ਦੇ ਟਕਰਾਉਣ ਮਗਰੋਂ ਆਸਪਾਸ ਦੇ ਲੋਕ ਡਰ ਗਏ ਤੇ ਘਟਨਾ ਸਥਾਨ 'ਤੇ ਚੀਕ-ਚਿਹਾੜਾ ਪੈ ਗਿਆ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।