Punjab News: ਅੱਜ ਲੁਧਿਆਣਾ ਆਉਣਗੇ ਦੇਸ਼ ਦੇ ਉਪ-ਰਾਸ਼ਟਰਪਤੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਭਗਵੰਤ ਸਿੰਘ ਮਾਨ ਵੀ PAU ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫ਼ਰੰਸ ਵਿਚ ਹਿੱਸਾ ਲੈਣਗੇ।

The Vice President of the country will come to Ludhiana today

 

Punjab News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੀ 12 ਨਵੰਬਰ ਨੂੰ ਲੁਧਿਆਣਾ ਫੇਰੀ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫ਼ਰੰਸ-2024 ਦੀ ਪ੍ਰਧਾਨਗੀ ਕਰਨਗੇ, ਜਿਸ ਦਾ ਆਯੋਜਨ ਇੰਡੀਅਨ ਇਕੋਲੋਜੀਕਲ ਸੁਸਾਇਟੀ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

ਬਾਅਦ ਵਿਚ, ਉਪ-ਰਾਸ਼ਟਰਪਤੀ ਸਤਪਾਲ ਮਿੱਤਲ ਸਕੂਲ ਵਿਚ ਸਤਪਾਲ ਮਿੱਤਲ ਨੈਸ਼ਨਲ ਅਵਾਰਡ ਦੇ 32ਵੇਂ ਐਡੀਸ਼ਨ ਵਿਚ ਵੀ ਸ਼ਿਰਕਤ ਕਰਨਗੇ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫ਼ਰੰਸ ਵਿਚ ਹਿੱਸਾ ਲੈਣਗੇ।

ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੋਵਾਂ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਵਿਭਾਗ ਨੂੰ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਟ੍ਰੈਫ਼ਿਕ ਅਤੇ ਪਾਰਕਿੰਗ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿਤੇ। 

ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਾਰੀਆਂ ਥਾਵਾਂ ’ਤੇ ਲੋੜੀਂਦਾ ਮੈਡੀਕਲ ਸਟਾਫ਼ ਨਿਯੁਕਤ ਕਰਨ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਲੋੜੀਂਦੀਆਂ ਸਹੂਲਤਾਂ ਸਥਾਪਤ ਕਰਨ ਲਈ ਵੀ ਆਦੇਸ਼ ਦਿਤੇ।