ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋਂ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ...

BC Deputy Speaker Calls on Speaker Rana KP Singh

ਚੰਡੀਗੜ੍ਹ (ਸਸਸ) : ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ

ਇਕ ਦੂਜੇ ਨਾਲ ਅਪਣੇ ਤਜਰਬੇ ਸਾਂਝੇ ਕਰਨ ਲਈ ਉਨ੍ਹਾਂ ਦੋਵੇਂ ਵਿਧਾਨ ਸਭਾਵਾਂ ਦਰਮਿਆਨ ਐਕਸਚੇਂਜ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿਤਾ। ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।