ਕਰਤਾਰਪੁਰ ਲਾਂਘਾ ਰੋਕਣ ਲਈ ਕਰਵਾਇਆ ਜਾ ਸਕਦੈ ਬੰਬ ਧਮਾਕਾ : ਲੱਖਾ ਸਿਧਾਣਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੇਸ਼ੱਕ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਇਸ ਲਾਂਘੇ ਦੇ ਖੋਲਣ ਨੂੰ ਲੈ ....

ਲੱਖਾ ਸਿਧਾਣਾ

ਚੰਡੀਗੜ੍ਹ (ਭਾਸ਼ਾ) : ਬੇਸ਼ੱਕ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਇਸ ਲਾਂਘੇ ਦੇ ਖੋਲਣ ਨੂੰ ਲੈ ਕੇ  ਵੱਡੇ ਵੱਡੇ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਜੇ ਵੀ ਕਿਤੇ ਨਾ ਕਿਤੇ ਸਿਖਾਂ ਦੀ ਅਰਦਾਸ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ | ਕਰਤਾਰਪੁਰ ਲਾਂਘੇ ਦੇ ਖੁੱਲਣ 'ਤੇ ਸ਼ੱਕ ਜਤਾਉਂਦੇ ਹੋਏ ਸਪੋਕੇਸਮੈਨ ਟੀਵੀ ਨਾਲ ਗੱਲਬਾਤ ਕਰਦੇ ਪੰਜਾਬੀ ਭਾਸ਼ਾ ਲਈ ਸੰਘਰਸ਼ਸ਼ੀਲ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਨੇ ਇਹ ਦਾਅਵਾ ਕੀਤਾ ਸੀ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਇਸ ਲਾਂਘੇ ਨੂੰ ਬੰਦ ਰੱਖਣ ਲਈ ਸਰਗਰਮ ਹਨ |

ਸਿਧਾਣਾ ਨੇ ਮੀਡਿਆ 'ਤੇ ਹੱਲਾ ਬੋਲਦੇ ਹੋਏ ਕਿਹਾ ਕਿ ਕੁਝ ਮੀਡਿਆ ਸਿਆਸਤਦਾਨਾਂ ਦੀ ਬੋਲੀ ਬੋਲ ਰਿਹਾ ਹੈ ਅਤੇ ਸਿੱਖਾਂ ਖਿਲਾਫ ਬਹੁਤ ਜ਼ਹਿਰ ਘੋਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਇਸ ਲਾਂਘੇ ਨੂੰ ਖੁੱਲਣ ਤੋਂ ਰੋਕਣ ਲਈ ਬੰਬ ਬਲਾਸਟ ਤੱਕ ਕਰਵਾ ਸਕਦੀਆਂ ਹਨ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਰ ਵੀ ਕਈ ਵਿਵਾਦ ਪੈਦਾ ਹੋ ਰਹੇ ਹਨ ਬੀਤੇ ਦਿਨੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਪਾਕਿਸਤਾਨ ਫੌਜ ਦੀ ਸਾਜਿਸ਼ ਦੱਸਿਆ ਸੀ ।

ਜਿਸ ਤੋਂ ਬਾਅਦ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੇ ਉਨ੍ਹਾਂ ਦਾ ਵਿਰੋਧ ਕੀਤਾ | ਖੈਰ ਅਜਿਹੇ ਹੋਰ ਵੀ ਕਈ ਵਿਵਾਦਿਤ ਬਿਆਨ ਲਾਂਘੇ ਨਾਲ ਜੁੜੇ ਹੋਏ ਹਨ ਜੋ ਅੱਤਵਾਦੀ ਗਤੀਵਿਧੀਆਂ ਦਾ ਹਵਾਲਾ ਦੇ ਲਾਂਘਾ ਖੁੱਲਣ ਦੀ ਪ੍ਰਕਿਰਿਆ ਨੂੰ ਸ਼ੱਕ ਦੇ ਘੇਰੇ ਵਿਚ ਖੜਾ ਕਰ ਰਹੇ ਹਨ |