ਜਨਤਾ ਲਵੇਗੀ ਮੋਦੀ ਸਰਕਾਰ ਤੋਂ 5 ਸਾਲਾ ਬਦਲਾ : ਸੁਨੀਲ ਜਾਖੜ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਵਿਚ ਬਣੇ ਰਹਿਣ ਦੇ ਦਿਨ ਗਿਣਤੀ ਦੇ ਰਹਿ ਗਏ ਹਨ ਅਤੇ 4 ਮਹੀਨੇ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ....

ਸੁਨੀਲ ਜਾਖੜ

ਚੰਡੀਗੜ੍ਹ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਵਿਚ ਬਣੇ ਰਹਿਣ ਦੇ ਦਿਨ ਗਿਣਤੀ ਦੇ ਰਹਿ ਗਏ ਹਨ ਅਤੇ 4 ਮਹੀਨੇ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ। ਇਹ ਕਹਿਣਾ ਹੈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ | ਰਾਜਸਥਾਨ, ਛੱਤੀਸਗੜ੍ਹ ਅਤੇ ਮੱਧਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬੋਲਦੇ ਹੋਏ ਸੁਨੀਲ ਜਾਖੜ ਨੇ ਕਿਹਾ ਇਨ੍ਹਾਂ ਸੂਬਿਆਂ ਵਿਚ ਭਾਜਪਾ ਦਾ ਪਤਨ ਹੋ ਗਿਆ ਹੈ ਅਤੇ ਕੇਂਦਰ ਵਿਚ ਬਣੇ ਰਹਿਣ ਦਾ ਨੈਤਿਕ  ਅਧਿਕਾਰ ਨਹੀਂ ਹੈ | ਨੋਟਬੰਦੀ ਅਤੇ ਜੀਐੱਸਟੀ ਬਾਰੇ ਬੋਲਦੇ ਹੋਏ ਜਾਖੜ ਨੇ ਕਿਹਾ ਕਿ ਦੇਸ਼ ਦੀ ਜਨਤਾ ਮੋਦੀ ਸਰਕਾਰ ਤੋਂ ਤੰਗ ਆ ਚੁੱਕੀ ਸੀ ਅਤੇ ਮੋਦੀ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਰਕੇ ਜਨਤਾ ਤ੍ਰਾਹ-ਤ੍ਰਾਹ ਕਰ ਉੱਠੀ ਸੀ |

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੰਸਦ ਵਿਚ ਇਸ ਮੁੱਦੇ ਨੂੰ ਕਈ ਵਾਰ ਉਠਾਇਆ ਹੈ ਪਰ ਭਾਜਪਾ ਨੇ ਕਦੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ | ਜਾਖੜ ਨੇ ਕਾਂਗਰਸ ਦੀ ਇਸ ਜਿੱਤ ਦਾ ਸਿਹਰਾ ਰਾਹੁਲ ਗਾਂਧੀ ਦੇ ਸਿਰ ਬੰਨ੍ਹਿਆ, ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਮਹੀਨਿਆਂ ਵਿਚ ਇਨ੍ਹਾਂ ਸੂਬਿਆਂ ਵਿਚ ਮੇਹਨਤ ਕਰ ਜਨਤਾ ਨੂੰ ਦੱਸਿਆ ਕਿ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਚੰਗੇ ਦਿਨ ਦਿਖਾਉਣ ਦੇ ਨਾਂ 'ਤੇ ਗੁਮਰਾਹ ਕੀਤਾ ਹੈ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਨਤਾ ਹੁਣ ਜਾਗ ਚੁੱਕੀ ਹੈ ਅਤੇ 2019 ਵਿਚ ਜਨਤਾ ਮੋਦੀ ਸਰਕਾਰ ਕੋਲੋਂ ਬਦਲਾ ਲਵੇਗੀ |