ਅੰਮ੍ਰਿਤਸਰ: ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਦੀ ਰਹਿਣ ਵਾਲੀ ਹੈ ਮ੍ਰਿਤਕ ਰਾਣੀ

Amritsar: A high-speed Punjab Roadways bus hit a woman, she died

 

ਅੰਮ੍ਰਿਤਸਰ: ਸਥਾਨਕ ਬੱਸ ਸਟੈਂਡ ਦੇ ਬਾਹਰ ਉਸ ਸਮੇਂ ਇੱਕ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਪੰਜਾਬ ਰੋਡਵੇਜ਼ ਦੇ ਡਰਾਈਵਰ ਵੱਲੋਂ ਇਕ ਔਰਤ ਨੂੰ ਬੱਸ ਹੇਠਾਂ ਕੁਚਲ ਦਿੱਤਾ। ਜਿਸ ਦੇ ਚਲਦੇ ਬੱਸ ਹੇਠਾਂ ਆਉਣ ਦੇ ਨਾਲ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਸ ਡਰਾਈਵਰ ਬੱਸ ਛੱਡ ਕੇ ਉੱਥੋਂ ਫਰਾਰ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਣੀ ਵਾਸੀ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਜੋਂ ਹੋਈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਲੜਕੇ ਸ਼ਹਿਨਾਜਗਿੱਲ ਨੇ ਦੱਸਿਆ ਕਿ ਮੈਂ ਮੇਰੀ ਪਤਨੀ ਤੇ ਮੇਰੀ ਮਾਤਾ ਬੱਸ ਸਟੈਂਡ ਤੋਂ ਰਾਮਬਾਗ ਵੱਲ ਜਾ ਰਹੇ ਸੀ। ਕਿ ਪਿੱਛੋਂ ਦੀ ਰੋਡਵੇਜ਼ ਦੀ ਬੱਸ ਬੜੀ ਤੇਜ਼ ਰਫ਼ਤਾਰ ਨਾਲ ਆਈ ਤੇ ਉਸ ਨੇ ਮੇਰੀ ਮਾਤਾ ਨੂੰ ਟੱਕਰ ਮਾਰ ਦਿੱਤੀ ਜਿਸ ਦੇ ਚਲਦੇ ਉਨ੍ਹਾਂ ਦੀ ਮੋਕੇ ’ਤੇ ਹੀ ਮੌਤ ਹੋ ਗਈ। ਬੱਸ ਡਰਾਇਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ।

ਉੱਥੇ ਹੀ ਪੁਲਿਸ ਚੌਕੀ ਦੇ ਅਧਿਕਾਰੀ ਕੁਲਵੰਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਰੋਡਵੇਜ਼ ਦੇ ਡਰਾਈਵਰ ਵੱਲੋਂ ਇੱਕ ਔਰਤ ਜਿਸ ਦਾ ਨਾਂ ਰਾਣੀ ਹੈ ਉਸ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਦੇ ਚੱਲਦੇ ਉਸ ਦੀ ਮੌਤ ਹੋ ਗਈ ਹੈ। ਬੱਸ ਡਰਾਈਵਰ ਫਰਾਰ ਹੋ ਗਿਆ ਹੈ। ਅਸੀਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।