ਭ੍ਰਿਸ਼ਟਾਚਾਰ ਮਾਮਲਾ: ਜੇਲ੍ਹ 'ਚ ਬੰਦ ਸਾਬਕਾ ਮੰਤਰੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ, ਨਹੀਂ ਮਿਲੀ ਕੋਈ ਰਾਹਤ  

ਏਜੰਸੀ

ਖ਼ਬਰਾਂ, ਪੰਜਾਬ

ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।

The High Court gave a blow to the jailed former minister, no relief was received

 

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਸਾਬਕਾ ਮੰਤਰੀ ਅਰੋੜਾ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਏਆਈਜੀ, ਵਿਜੀਲੈਂਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ ਕਿਹਾ ਸੀ ਤੇ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਉਹਨਾਂ ਨੂੰ ਕਾਬੂ ਕਰ ਲਿਆ।