Bony Ajnana summoned in drugs case: ਡਰੱਗਜ਼ ਮਾਮਲੇ ਵਿਚ ਪੰਜਾਬ ਪੁਲਿਸ ਨੇ ਭਾਜਪਾ ਆਗੂ ਬੋਨੀ ਅਜਨਾਲਾ ਨੂੰ ਕੀਤਾ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

13 ਦਸੰਬਰ ਨੂੰ ADGP ਪਟਿਆਲਾ ਰੇਜ ਸਾਹਮਣੇ ਪੇਸ਼ ਹੋਣ ਲਈ ਕਿਹਾ

BJP leader Bony Ajnana summoned by Punjab Police in drugs case

Bony Ajnana summoned in drugs case:  ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ ਵਿਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਹੈ।

ਵਧੀਕ ਪੁਲਿਸ ਡਾਇਰੈਕਟਰ (ਏਡੀਜੀਪੀ), ਪਟਿਆਲਾ ਰੇਂਜ-ਕਮ-ਇੰਚਾਰਜ ਐਸਆਈਟੀ ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ ਉਹ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਏ.ਡੀ.ਜੀ.ਪੀ., ਪਟਿਆਲਾ ਰੇਜ ਦੇ ਸਾਹਮਣੇ ਪੇਸ਼ ਹੋਣ ਲਈ ਸੂਚਿਤ ਕਰਨ।

ਮੁਹਾਲੀ ਦੇ ਪੰਜਾਬ ਸਟੇਟ ਕ੍ਰਾਈਮ ਥਾਣੇ ਵਿਚ ਐਨਡੀਪੀਐਸ ਦੀ ਧਾਰਾ 25-27ਏ-29 ਤਹਿਤ ਦਰਜ ਕੀਤੇ ਗਏ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਬੋਨੀ ਅਜਨਾਲਾ ਫਰਵਰੀ 2023 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਨੇ ਐਨਡੀਪੀਐਸ ਕੇਸ ਵਿਚ ਤਲਬ ਹੋਣ ਲਈ ਸੰਮਨ ਭੇਜਿਆ ਸੀ।  

 (For more news apart from BJP leader Bony Ajnana summoned by Punjab Police in drugs case, stay tuned to Rozana Spokesman)