Punjab News: ਸਿੱਧੂ ਮੂਸੇਵਾਲਾ ਦੇ ਪਿਤਾ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਉਣਗੇ ਤਾਂ ਸਵਾਗਤ ਕਰਾਂਗੇ - ਰਾਜਾ ਵੜਿੰਗ
ਗਠਜੋੜ ਬਣਾ ਕੇ ਚੋਣ ਲੜਨ ਨੂੰ ਲੈ ਕੇ ਵੀ ਦਿਤਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਲੋਕ ਸਭਾ ਚੋਣਾਂ 2024 ਲਈ ਉਨ੍ਹਾਂ ਨੂੰ ਪੰਜਾਬ ਅੰਦਰ ਸਾਰੀਆਂ 13 ਲੋਕ ਸੀਟਾਂ ਲਈ ਤਿਆਰੀ ਕਰਨ ਅਤੇ ਉਮੀਦਵਾਰ ਉਤਾਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਨੂੰ ਪਾਰਟੀ ਦੀ ਹਾਈਕਮਾਂਡ ਜਾਂ ਸੀਨੀਅਰ ਲੀਡਰਸ਼ਿੱਪ ਵੱਲੋਂ ਅਜਿਹਾ ਕੋਈ ਹੁਕਮ ਪ੍ਰਾਪਤ ਨਹੀਂ ਹੋਇਆ ਕਿ ਲੋਕ ਸਭਾ ਚੋਣ 2024 ਕਿਸੇ ਨਾਲ ਗਠਜੋੜ ਕਰਕੇ ਲੜਨੀਆਂ ਹਨ ਜਾਂ ਕਿਸੇ ਹੋਰ ਤਰ੍ਹਾਂ।
ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਬਲਕੌਰ ਸਿੰਘ ਨੇ ਹੁਣ ਤੱਕ ਚੋਣਾਂ ਲੜਨ ਦੀ ਕੋਈ ਵੀ ਇੱਛਾ ਨਹੀਂ ਜਤਾਈ ਹੈ ਪਰ ਫਿਰ ਵੀ ਉਹ ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਇੱਕ ਵਾਰ ਜ਼ਰੂਰ ਉਨ੍ਹਾਂ ਨੂੰ ਘਰ ਜਾਕੇ ਚੋਣ ਮੈਦਾਨ ਵਿੱਚ ਉਤਰਨ ਲਈ ਅਪੀਲ ਕਰਨਗੇ।
ਉਹਨਾਂ ਨੇ ਕਿਹਾ ਕਿ ਜੇ ਉਹ ਚੋਣ ਲੜਨ ਲਈ ਕਹਿਣਗੇ ਤਾਂ ਉਹਨਾਂ ਦਾ ਸੁਆਗਤ ਕਰਾਂਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਖ਼ੁਦ ਵੀ ਸਿਆਸਤ ਵਿਚ ਉਤਰ ਕੇ ਲੋਕਾਂ ਦਾ ਭਲਾ ਕਰਨਾ ਚਾਹੁੰਦੇ ਸਨ ਇਸ ਲਈ ਹੋ ਸਕਦਾ ਹੈ ਕਿ ਪੁੱਤ ਦੇ ਸੁਪਨੇ ਨੂੰ ਪਿਓ ਸਾਕਾਰ ਕਰੇ।
(For more news apart from Punjab News, stay tuned to Rozana Spokesman)