ਡੇਰਾ ਬਾਬਾ ਨਾਨਕ ਦੇ ਪਿੰਡ ਰਾਏਚੱਕ ਦੇ 32 ਸਾਲ ਦੇ ਨੌਜਵਾਨ ਦੀ ਪੁਰਤਗਾਲ ’ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਨੂੰ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਲਗਾਈ ਗੁਹਾਰ

32-year-old youth from Raichak village of Dera Baba Nanak dies in Portugal

ਡੇਰਾ ਬਾਬਾ ਨਾਨਕ: ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਚੱਕ ਦੇ 32 ਸਾਲਾਂ ਨੌਜਵਾਨ ਦੀ ਪੁਰਤਗਾਲ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਜੁਗਰਾਜ ਸਿੰਘ ਤਕਰੀਬਨ 3 ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਪੁਰਤਗਾਲ ਗਿਆ ਹੋਇਆ ਸੀ। ਬੀਤੇ 10 ਦਸੰਬਰ ਨੂੰ ਨੌਜਵਾਨ ਜੁਗਰਾਜ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਉਨ੍ਹਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਤ ਹਨ।

ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ, ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਅਨੁਸਾਰ ਮ੍ਰਿਤਕ ਜੁਗਰਾਜ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਇਹਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ, ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਵਿਦੇਸ਼ਾਂ ’ਚ ਜਾਣ ਲਈ ਮਜਬੂਰ ਨਾ ਹੋਣ।