ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਲਜ਼ਾਮਾਂ ਤੋਂ ਬਾਅਦ ਚੋਣ ਕਮਿਸ਼ਨ ਸਖ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਬੈਲਟ ਪੇਪਰਾਂ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਨਾ ਹੋਵੇ'

Election Commission takes strict action after allegations made by former Chief Minister Charanjit Singh Channi

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ (DCs) ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਨਾ ਹੋਵੇ, ਇਸ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਦੋਸ਼ ਲਾਇਆ ਸੀ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੰਬਾਲਾ ਤੋਂ ਫਰਜ਼ੀ ਬੈਲਟ ਪੇਪਰ ਛਪਵਾਏ ਹਨ, ਜਿਸ ਨਾਲ ਚੋਣਾਂ ਵਿੱਚ ਧਾਂਦਲੀ ਹੋ ਸਕਦੀ ਹੈ।

ਇਸ ਤੋਂ ਇਲਾਵਾ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਰਾਜ ਚੋਣ ਕਮਿਸ਼ਨ ਨੇ ਡੀਜੀਪੀ ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਖਰੇ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਜ਼ਿਲ੍ਹਿਆਂ ਵਿੱਚ ਪੁਲਿਸ ਪ੍ਰਸ਼ਾਸਨ ਦਾ ਵਤੀਰਾ ਉੱਚ ਮਾਪਦੰਡਾਂ ਵਾਲਾ ਹੋਣਾ ਚਾਹੀਦਾ ਹੈ।