ਸੂਬਾ ਪੱਧਰੀ ਵੀਰ ਬਾਲ ਦਿਵਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਗਵਰਨਰ ਪੰਜਾਬ
ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਬੱਚਿਆਂ ਦਾ ਵਧਾਇਆ ਉਤਸ਼ਾਹ
Governor Punjab arrives as special chief guest to attend state-level Veer Bal Diwas program
ਲੁਧਿਆਣਾ: ਲੁਧਿਆਣਾ ਵਿਖੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਸੂਬਾ ਪੱਧਰੀ ਵੀਰ ਬਾਲ ਦਿਵਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ। ਵੀਰ ਬਾਲ ਦਿਵਸ 26 ਦਸੰਬਰ ਨੂੰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਇਸ ’ਤੇ ਅਧਾਰਿਤ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।
ਵਿਸ਼ੇਸ਼ ਤੌਰ ’ਤੇ ਬੱਚਿਆਂ ਦਾ ਹੌਸਲਾ ਵਧਾਉਣ ਲਈ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਵੀ ਮੁੱਖ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਜਿੱਥੇ ਉਹਨਾਂ ਨੇ ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦਾ ਆਨੰਦ ਮਾਣਿਆ, ਉਥੇ ਹੀ ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ।