Gurpreet Sekhon ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਗੁਰਪ੍ਰੀਤ ਸੇਖੋਂ

Gurpreet Sekhon arrested by Punjab Police

ਫ਼ਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਪੈਰੋਲ ’ਤੇ ਗੁਰਪ੍ਰੀਤ ਸੇਖੋਂ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ। ਗੁਰਪ੍ਰੀਤ ਸੇਖੋਂ ਨੂੰ ਜਿਸ ਸਮੇਂ ਗ੍ਰਿਫ਼ਤਾਰ ਕੀਤਾ ਉਹ ਆਪਣੀ ਪਤਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸੇਖੋਂ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਅਤੇ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ। ਗੁਰਪ੍ਰੀਤ ਸੇਖੋਂ ਦੇ ਸਮਰਥਕ ਵੱਲੋਂ ਅੱਜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।