ਬਲਵੰਤ ਸਿੰਘ ਲਈ ਅਮਿਤ ਸ਼ਾਹ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ
ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਅਕਾਲੀ ਦਲ ਦੇ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਛੇਤੀ ਰਿਹਾਈ ਦੀ ਬੇਨਤੀ ਕੀਤੀ ਹੈ।
ਵਫ਼ਦ ਨੇ ਅਮਿਤ ਸ਼ਾਹ ਨੂੰ ਕਿਹਾ ਕਿ, ਰਾਜੋਆਣਾ ਨੂੰ ਬਿਨਾਂ ਪੈਰੋਲ ਦੇ 24 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਸ਼੍ਰੋਮਣੀ ਕਮੇਟੀ ਨੇ 25 ਅਪ੍ਰੈਲ 2012 ਨੂੰ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ, ਜਿਸ ਦੀ ਸੁਣਵਾਈ ਅਜੇ ਬਾਕੀ ਹੈ। ਇਸ ਲਈ ਰਾਜੋਆਣਾ ਨੂੰ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਅਤੇ ਡੀਐਸਜੀਐਮਸੀ ਮੁਖੀ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵੀ ਸ਼ਾਮਲ ਸਨ।
ਇਥੇ ਦੱਸਣਯੋਗ ਹੈ ਕਿ ਹਾਲ ਹੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਟੀਮ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾਅਵਾ ਕੀਤਾ ਸੀ।
ਇਹ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਂਨਫਰੰਸ ਦੌਰਾਨ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕਮਲਜੀਤ ਕੌਰ ਨਾਲ ਮੁਲਾਕਾਤ ਕਰਨ ਦਾ ਮੁੱਖ ਕਾਰਨ ਇਹ ਸੀ ਜੇਲ ਵਿਚ ਬਲਵੰਤ ਸਿੰਘ ਰਾਜੋਆਣਾ 11 ਜਨਵਰੀ ਨੂੰ ਭੁਖ ਹੜਤਾਲ ਨਾ ਕਰਨ।
400 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਨੈਸ਼ਨਲ ਕਾਨਫਰੰਸ ਕਮੇਟੀ ਦਾ ਕੀਤਾ ਗਠਨ
9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ, ਇੱਕ ਰਾਸ਼ਟਰੀ ਕਾਂਨਫਰੰਸ ਕਮੇਟੀ ਬਣਾਈ ਗਈ ਸੀ ਅਤੇ ਇੱਕ ਰਾਸ਼ਟਰੀ ਛੁੱਟੀ ਦੀ ਵੀ ਮੰਗ ਕੀਤੀ ਗਈ ਸੀ। ਸ੍ਰੋਮਣੀ ਕਮੇਟੀ ਦੇ ਵਫ਼ਦ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਦੀ ਆਗਿਆ ਨਾ ਦੇਣ ਦਾ ਮੁੱਦਾ ਵੀ ਬੈਠਕ 'ਚ ਚੁੱਕਿਆ ਗਿਆ ਸੀ।