ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨੂੰ ਮੁੱਢੋਂ ਹੀ ਕੀਤਾ ਨਾ-ਮੰਜ਼ੂਰ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨੂੰ ਮੁੱਢੋਂ ਹੀ ਕੀਤਾ ਨਾ-ਮੰਜ਼ੂਰ

image


ਤਿੰਨ ਕਾਨੂੰਨ ਰੱਦ ਹੋਣ ਤਕ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ


ਚੰਡੀਗੜ੍ਹ, 12 ਜਨਵਰੀ (ਗੁਰਉਪਦੇਸ਼ ਭੁੱਲਰ): ਦਿੱਲੀ ਦੀਆਂ ਹੱਦਾਂ 'ਤੇ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ 47 ਦਿਨ ਤੋਂ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਲੋਂ ਮਸਲੇ ਦੇ ਹੱਲ ਲਈ ਗਠਤ ਕੀਤੀ 4 ਮੈਂਬਰੀ ਕਮੇਟੀ ਨੂੰ ਮੁਢੋਂ ਹੀ ਖ਼ਾਰਜ ਕਰਦਿਆਂ ਇਸ ਨੂੰ ਨਾਮੰਜ਼ੂਰ ਕਰ ਦਿਤਾ ਹੈ | 32 ਕਿਸਾਨ ਜਥੇਬੰਦੀਆਂ ਦੀ ਅੱਜ ਸ਼ਾਮ ਸ਼ੰਭੂ ਬਾਰਡਰ 'ਤੇ ਹੋਈ ਮੀਟਿੰਗ ਵਿਚ ਸੁਪਰੀਮ ਕੋਰਟ ਦੇ ਫ਼ੈਸਲਿਆਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਪਣੇ ਸਲਾਹਕਾਰ ਵਕੀਲਾਂ ਦੇ ਪੈਨਲ ਨਾਲ ਵੀ ਵੀਡੀਉ ਕਾਨਫ਼ਰਸਿੰਗ ਰਾਹੀਂ ਗੱਲਬਾਤ ਕੀਤੀ | ਮੀਟਿੰਗ ਤੋਂ ਬਾਅਦ ਪ੍ਰਮੁੱਖ ਕਿਸਾਨ ਆਗੂਆਂ ਨੇ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ | ਸੁਪਰੀਮ ਕੋਰਟ ਦਾ ਇਸ ਗੱਲ