ਅੰਮ੍ਰਿਤਸਰ ਵਿਚ ਡਾਕਟਰ ਦੇ ਘਰ ਲੁੱਟ ਦੀ ਵਾਰਦਾਤ ਕਰਨ ਵਾਲੇ ਚਾਰ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਵਿਚ ਡਾਕਟਰ ਦੇ ਘਰ ਲੁੱਟ ਦੀ ਵਾਰਦਾਤ ਕਰਨ ਵਾਲੇ ਚਾਰ ਕਾਬੂ

image

ਅੰਮ੍ਰਿਤਸਰ, 12 ਜਨਵਰੀ (ਅਮਨਦੀਪ ਸਿੰਘ ਕੱਕੜ) : ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਪਿਛਲੇ ਦਿਨੀਂ ਇਕ ਡਾਕਟਰ ਦੇ ਘਰ ਹੋਈ ਲੁੱਟ ਦੇ ਚਾਰ ਆਰੋਪੀਆਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਇਨਵੈਸਟੀਗੇਸ਼ਨ ਮੁੱਖਵਿੰਦਰ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦਸਿਆ ਕਿ ਇਹ ਚਾਰ ਲੋਕ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਕ ਔਰਤ  ਦਲਜੀਤ ਕੌਰ ਪਿਛਲੇ 10 ਸਾਲਾਂ ਤੋਂ ਡਾਕਟਰ ਦੇ ਘਰ ਕੰਮ ਕਰਦੀ ਸੀ। ਉਸ ਨੇ ਅਪਣੇ ਪਤੀ ਦਿਲਦਾਰ ਸਿੰਘ ਅਤੇ ਅਪਣੀ ਸੱਸ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ। 
ਇਨ੍ਹਾਂ ਕੋਲੋਂ ਪੁਲਿਸ ਨੇ ਇਕ 12 ਬੋਰ ਦਾ ਪਿਸਤੌਲ ਅਤੇ 65 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਬਾਕੀ ਸਾਥੀ ਅਜੇ ਫ਼ਰਾਰ ਹਨ, ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਛੇਤੀ ਹੀ ਉਹ ਵੀ ਪੁਲਿਸ ਦੀ ਗ੍ਰਿਫ਼ਤ ਵਿਚ ਹੋਣਗੇ। ਡੀ.ਸੀ.ਪੀ. ਨੇ ਦਸਿਆ ਕਿ ਇਹ ਲੋਕ ਪਹਿਲਾਂ ਵੀ ਨਸ਼ੇ ਦਾ ਧੰਦਾ ਕਰਦੇ ਹਨ।