ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਸਿੱਧੂ ਨੇ ਕੀਤਾ ਟਵੀਟ, ਕਿਹਾ ਇਨਸਾਫ ਤਾਂ ਅਗਲੇ ਜਨਮ 'ਚ ਹੀ ਮਿਲੂ'
ਇਸ ਜਨਮ ਵਿੱਚ ਤਾਂ ਤੁਹਾਡੇ ਕੋਲ ਵੱਧ ਤੋਂ ਵੱਧ ਕਾਨੂੰਨ ਤੇ ਘੱਟ ਤੋਂ ਘੱਟ ਨਿਆਂ ਹੋਵੇਗਾ!"
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈਂ। ਇਸ ਵਿਚਾਲੇ ਬੀਤੇ ਦਿਨੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅੰਤ੍ਰਿਮ ਰੋਕ ਲਾ ਦਿੱਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਗੱਲਬਾਤ ਰਾਹੀਂ ਮਸਲੇ ਦੇ ਹੱਲ ਲਈ ਚਾਰ ਮੈਂਬਰੀ ਕਮੇਟੀ ਵੀ ਗਠਿਤ ਕੀਤੀ। ਇਸ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਇੱਕ ਟਵੀਟ ਰਾਹੀਂ ਆਪਣੀ ਪ੍ਰਤੀਕਿਰਆ ਦਿੱਤੀ ਹੈ।
ਨਵਜੋਤ ਸਿੰਘ ਸਿੱਧੂ ਦਾ ਟਵੀਟ
ਸਿੱਧੂ ਨੇ ਟਵੀਟ 'ਚ ਲਿਖਿਆ," ਜਸਟਿਸ? -ਤੁਹਾਨੂੰ ਅਗਲੇ ਜਨਮ ਵਿੱਚ ਹੀ ਨਿਆਂ ਮਿਲੇਗਾ, ਇਸ ਜਨਮ ਵਿੱਚ ਤਾਂ ਤੁਹਾਡੇ ਕੋਲ ਵੱਧ ਤੋਂ ਵੱਧ ਕਾਨੂੰਨ ਤੇ ਘੱਟ ਤੋਂ ਘੱਟ ਨਿਆਂ ਹੋਵੇਗਾ!"
ਦੱਸ ਦੇਈਏ ਕਿ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਏਐਸ ਬੋਪੰਨਾ ਤੇ ਜਸਟਿਸ ਵੀ ਰਾਮਸੁਬਰਾਮਨੀਅਮ ਦੇ ਬੈਂਚ ਵੱਲੋਂ ਇਹ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਸੁਪਰੀਮ ਕੋਰਟ ਵੱਲੋਂ ਇਸ ਕਮੇਟੀ ਲਈ ਚੁਣੇ ਗਏ ਚਾਰ ਲੋਕ ਹਨ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਤੇ ਅਨਿਲ ਸ਼ੇਤਕਰੀ।