ਸੁਖਦੇਵ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ

ਏਜੰਸੀ

ਖ਼ਬਰਾਂ, ਪੰਜਾਬ

ਸੁਖਦੇਵ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ

image

ਪਟਿਆਲਾ, 12 ਜਨਵਰੀ (ਜਸਪਾਲ ਸਿੰਘ ਢਿੱਲੋਂ) : ਦਿੱਲੀ ਕਿਸਾਨ ਧਰਨੇ ’ਚੋਂ ਪਟਿਆਲਾ ਵਾਪਸ ਪਰਤੇ ਪਿੰਡ ਸ਼ੇਖਪੁਰਾ ਦੇ ਪੰਚ ਸ. ਸੁਖਦੇਵ ਸਿੰਘ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਮ ਅਰਦਾਸ ਅੱਜ ਗੁਰਦੁਆਰਾ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਹਾਦਰਗੜ੍ਹ ਸਾਹਿਬ ਵਿਖੇ ਕੀਤੀ ਗਈ, ਜਿਸ ਵਿੱਚ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਐਡਵੋਕੇਅ ਸਤਨਾਮ ਸਿੰਘ ਕਲੇਰ, ਐਸ.ਐਸ.ਪੀ. ਵਿਜੀਲੈਂਸ ਪਟਿਆਲਾ ਸ. ਮਨਦੀਪ ਸਿੰਘ ਸਿੱਧੂ, ਸਾਬਕਾ ਐਮ.ਪੀ. ਡਾ. ਧਰਮਵੀਰ ਗਾਂਧੀ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੰਤੋਖ ਸਿੰਘ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਪੁੱਤਰੀ ਮਨਪ੍ਰੀਤ ਕੌਰ ਡੌਲੀ, ਜਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ ਸਮੇਤ ਅਹਿਮ ਸਖਸ਼ੀਅਤਾਂ ਨੇ ਸ. ਸੁਖਦੇਵ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ।