'ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ'
ਕਿਹਾ,ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆਤੇ ਨਸ਼ਿਆਂ ਦੇ ਵਪਾਰ ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕਿਆ, ਉਸ ਨੂੰ ਖ਼ਤਮ ਕਰਨ ਦੀ ਲੋੜ ਹੈ।
ਚੰਡੀਗੜ੍ਹ : ਇੱਕ ਪਾਸੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਿਰ 'ਤੇ ਆ ਗਈਆਂ ਹਨ ਪਰ ਸੂਬੇ ਦੇ ਕਈ ਅਜਿਹੇ ਮਸਲੇ ਹਨ ਜਿਹੜੇ ਅਜੇ ਤੱਕ ਹਲ੍ਹ ਨਹੀਂ ਹੋਏ। ਭਾਵੇਂ ਕਿ ਇਸ ਸਮੇਂ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਹੈ ਪਰ ਫਿਰ ਵੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਦੇ ਲਟਕ ਰਹੇ ਮਸਲਿਆਂ ਨੂੰ ਸਮੇਂ-ਸਮੇਂ 'ਤੇ ਹਲ੍ਹ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਇਸ ਬਾਬਤ ਹੁਣ ਫਿਰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਅਤੇ ਕਿਹਾ ਕਿ ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆ ਅਤੇ ਨਸ਼ਿਆਂ ਦੇ ਵਪਾਰ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾਵਾਂ ਨਹੀਂ ਦੇ ਸਕਿਆ, ਉਸ ਨੂੰ ਖ਼ਤਮ ਕਰਨ ਦੀ ਲੋੜ ਹੈ। ਸਿੱਧੂ ਨੇ ਕਿਹਾ, ''ਮੈਂ ਸਪੱਸ਼ਟ ਤੌਰ 'ਤੇ ਦੱਸਦਾ ਹਾਂ ਕਿ ਮੈਂ ਕਿਸੇ ਅਹੁਦੇ ਲਈ ਨਹੀਂ ਦੌੜ ਰਿਹਾ। ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ।''