AAP ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਟਵੀਟ ਜ਼ਰੀਏ ਦਿੱਤੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ।

MLA Aman Arora


ਚੰਡੀਗੜ੍ਹ: ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਜ਼ਰੀਏ ਸਾਂਝੀ ਕੀਤੀ।

Tweet

ਉਹਨਾਂ ਲਿਖਿਆ, “ਮੇਰਾ ਕੋਵਿਟ ਟੈਸਟ ਪਾਜ਼ੇਟਿਵ ਆਇਆ ਹੈ। ਕੋਈ ਲੱਛਣ ਨਹੀਂ ਹੈ। ਬਿਲਕੁਲ ਤੰਦਰੁਸਤ ਅਤੇ ਵਧੀਆ ਮਹਿਸੂਸ ਕਰ ਰਿਹਾ ਹਾਂ।  ਫਿਲਹਾਲ ਹੋਮ ਕੁਆਰੰਟੀਨ ਲਈ ਜਾ ਰਿਹਾ ਹਾਂ। ਇਹਨੀਂ ਦਿਨੀਂ ਮੇਰੇ ਸੰਪਰਕ ਵਿਚ ਆਏ ਲੋਕ ਕਿਰਪਾ ਕਰਕੇ ਆਪਣਾ ਟੈਸਟ ਕਰਵਾ ਲੈਣ। ਸਾਰਿਆਂ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ”।