CM ਮਾਨ ਦੀ ਸਖ਼ਤੀ ਤੋਂ ਬਾਅਦ PCS ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਵੀਕਐਂਡ 'ਤੇ ਵੀ ਕਰਨਗੇ ਕੰਮ 

ਏਜੰਸੀ

ਖ਼ਬਰਾਂ, ਪੰਜਾਬ

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਹੋਵੇਗਾ ਕੰਮ

Big decision of PCS Association after CM Mann's strictness, they will work on V&D as well

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਹੜਤਾਲੀ ਪੀ.ਸੀ.ਐੱਸ.ਅਧਿਕਾਰੀਆਂ ‘ਤੇ ਸਖਤੀ ਤੋਂ ਬਾਅਦ ਅੱਜ ਪੀ.ਸੀ.ਐੱਸ. ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਐਸੋਸੀਏਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਕੇ ਪੀਸੀਐਸ ਅਧਿਕਾਰੀਆਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨ ਲਈ ਕਿਹਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਵੱਡੀ ਛੁੱਟੀ ਹੋਣ ਕਾਰਨ ਲੋਕਾਂ ਦੇ ਕੰਮਕਾਜ ਕਾਫ਼ੀ ਠੱਪ ਹੋ ਗਏ ਸਨ, ਜਿਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕੀਤਾ ਜਾਵੇਗਾ ਅਤੇ ਸਾਰੇ ਕੰਮ ਨੂੰ ਪੂਰਾ ਕੀਤਾ ਜਾਵੇਗਾ। 

ਦੱਸ ਦਈਏ ਕਿ ਬੀਤੇ ਦਿਨੀਂ ਸੀ.ਐਮ. ਮਾਨ ਨੇ ਹੜਤਾਲ 'ਤੇ ਗਏ ਪੀ.ਸੀ.ਐਸ ਅਧਿਕਾਰੀਆਂ ਨੂੰ ਅਲਟੀਮੇਟਮ ਦੇ ਕੇ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਪਿਛਲਾ ਤਜਰਬਾ ਵੀ ਸਿਫਰ ਹੋ ਜਾਵੇਗਾ।

 

ਜ਼ਿਕਰਯੋਗ ਹੈ ਕਿ ਆਰ.ਟੀ.ਏ. ਨਰਿੰਦਰ ਧਾਲੀਵਾਲ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ 'ਤੇ ਵਿਜੀਲੈਂਸ ਵੱਲੋਂ ਕਾਰਵਾਈ ਕਰਦਿਆਂ ਨਰਿੰਦਰ ਧਾਲੀਵਾਲ ਨੂੰ ਬੀਤੇ ਦਿਨ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੀ.ਸੀ.ਐਸ ਅਧਿਕਾਰੀਆਂ ਨੇ ਇੱਕ ਹਫ਼ਤੇ ਲਈ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਸੀ।