ਮਾਨ ਸਰਕਾਰ ਨੇ ਦਿੱਤਾ ਲੋਹੜੀ ਦਾ ਤੋਹਫ਼ਾ, 6 ਹਜ਼ਾਰ ਮੁਲਾਜ਼ਮ ਜਲਦ ਹੋਣਗੇ ਪੱਕੇ 

ਏਜੰਸੀ

ਖ਼ਬਰਾਂ, ਪੰਜਾਬ

ਜਲਦੀ ਹੀ ਇਸ ਦੀ ਪੂਰੀ ਡਿਟੇਲ ਸਾਂਝੀ ਕੀਤੀ ਜਾਵੇਗੀ। 

Bhagwant Mann

ਚੰਡੀਗੜ੍ਹ : ਲੋਹੜੀ ਮੌਕੇ ਪੰਜਾਬ ਸਰਕਾਰ ਨੇ ਉਹਨਾਂ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਆਸ ਵਿਚ ਬੈਠੇ ਸਨ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਹੁਣ ਸਾਫ਼ ਹੋ ਗਿਆ ਹੈ ਅਤੇ ਜਲਦੀ ਹੀ ਇਸ ਦੀ ਪੂਰੀ ਡਿਟੇਲ ਸਾਂਝੀ ਕੀਤੀ ਜਾਵੇਗੀ। 

ਦਰਅਸਲ ਮੁੱਖ ਮੰਤਰੀ ਨੇ ਇਹ ਜਾਣਕਾਰੀ ਟਵੀਟ ਕਰ ਕੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ। ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਇਸੇ ਕੜੀ ’ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ ਸਰਕਾਰ ਜਲਦੀ ਹੀ ਇਸ ਸਬੰਧੀ ਵੇਰਵੇ ਜਾਰੀ ਕਰੇਗੀ। ਲੋਹੜੀ ਦੀਆਂ ਮੁਬਾਰਕਾਂ।