ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ: ਜੁਲਾਈ 2015 ਤੋਂ ਮਿਲੇਗਾ 119 ਫ਼ੀਸਦੀ ਮਹਿੰਗਾਈ ਭੱਤਾ

ਏਜੰਸੀ

ਖ਼ਬਰਾਂ, ਪੰਜਾਬ

ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ’ਚ ਮਿਲੇਗਾ ਬਕਾਇਆ

Punjab Govt Employees to get 119% DA from July 2015 in 3 months

 

ਚੰਡੀਗੜ੍ਹ: ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਖੁਸ਼ਖਬਰੀ ਦਿੱਤੀ ਹੈ। ਮੁਲਾਜ਼ਮਾਂ ਨੂੰ 1 ਜੁਲਾਈ 2015 ਤੋਂ 119 ਫੀਸਦੀ ਮਹਿੰਗਾਈ ਭੱਤਾ (DA) ਮਿਲੇਗਾ। ਸੂਬਾ ਸਰਕਾਰ ਵੱਲੋਂ ਵਧੀਕ ਐਡਵੋਕੇਟ ਜਨਰਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਸਬੰਧੀ ਹਲਫ਼ਨਾਮਾ ਦਿੱਤਾ ਹੈ।

ਸੂਬੇ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਅੱਗੇ ਮੰਨਿਆ ਕਿ ਸਾਰੇ ਕਰਮਚਾਰੀ ਲਾਭ ਦੇ ਹੱਕਦਾਰ ਹਨ। ਉਹਨਾਂ ਨੇ ਇਹ ਵੀ ਸਵੀਕਾਰ ਕੀਤਾ ਕਿ ਸਮਾਨ ਦਰਜੇ ਦੇ ਕਰਮਚਾਰੀਆਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ।

ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤੇ ਜਾਰੀ ਕਰਨ ਦੀ ਮੰਗ ਕਰਦਿਆਂ ਅਦਾਲਤ ਦਾ ਰੁਖ ਕੀਤਾ ਸੀ। ਪਟੀਸ਼ਨਰਾਂ ਨੇ ਸਮਾਨ ਦਰਜੇ ਦੇ ਕਰਮਚਾਰੀਆਂ ਨੂੰ ਸਮਾਨਤਾ ਦੇ ਆਧਾਰ 'ਤੇ ਭੱਤਾ ਜਾਰੀ ਕਰਨ ਦੀ ਵੀ ਮੰਗ ਕੀਤੀ ਸੀ। ਜਸਟਿਸ ਅਨਿਲ ਖੇਤਰਪਾਲ ਨੇ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ।