Jammu Kashmir 'ਚ ਸ਼ਹੀਦ ਹੋਏ ਕਾਂਸਟੇਬਲ ਗੁਰਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿਚ ਭਰਤੀ ਹੋਏ ਸਨ
Jammu Kashmir: ਗੁਰਦਾਸਪੁਰ - ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਡਿਊਟੀ ਦੌਰਾਨ ਬਰਫੀਲੀ ਪਹਾੜੀਆਂ ਤੋਂ ਪੈਰ ਤਿਲਕਣ ਕਾਰਨ ਸ਼ਹੀਦ ਹੋਏ ਫੌਜੀ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਬੜੀ ਕੈਂਟ ਤੋਂ ਹੁੰਦੇ ਹੋਏ ਉਨ੍ਹਾਂ ਦੇ ਪਿੰਡ ਭੈਣੀ ਖੱਦਰ ਪਹੁੰਚੀ ਅਤੇ ਅੱਜ ਕਾਂਸਟੇਬਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੁਪਹਿਰ 1.00 ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਫੌਜੀ ਅਧਿਕਾਰੀ ਮੌਕੇ 'ਤੇ ਪਹੁੰਚੇ। ਜਦੋਂ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਪੂਰੇ ਪਿੰਡ ਦਾ ਮਾਹੌਲ ਸੋਗਮਈ ਹੋ ਗਿਆ ਅਤੇ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਦੂਰੋਂ-ਦੂਰੋਂ ਆ ਰਹੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿਚ ਭਰਤੀ ਹੋਏ ਸਨ ਅਤੇ ਇਨ੍ਹਾਂ ਸਾਲਾਂ ਦੌਰਾਨ ਹੀ ਉਹ ਅਤਿਵਾਦ ਨਾਲ ਲੜ ਰਹੇ ਸਨ। ਉਹ ਜ਼ਿਆਦਾਤਰ ਅਤਿਵਾਦ ਨਾਲ ਪ੍ਰਭਾਵਿਤ ਖੇਤਰਾਂ ਵਿਚ ਹੀ ਰਹੇ। ਸ਼ਹੀਦ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਪਿਤਾ ਨਰਿੰਦਰ ਸਿੰਘ ਨੇ ਹੰਝੂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ 'ਤੇ ਆਇਆ ਸੀ
ਛੁੱਟੀ ਪੂਰੀ ਕਰਨ ਤੋਂ ਬਾਅਦ ਉਹ ਸਿੱਧਾ 18 ਰਾਸ਼ਟਰੀ ਰਾਈਫਲਜ਼ 'ਚ ਗਿਆ, ਜਿਸ ਨੂੰ ਜੰਮੂ-ਕਸ਼ਮੀਰ ਦੇ ਅਤਿਵਾਦ ਪ੍ਰਭਾਵਿਤ ਖੇਤਰ ਗੁਲਮਰਗ ਸੈਕਟਰ 'ਚ ਹੈ। ਉਹ ਭਾਰਤ 'ਚ ਤਾਇਨਾਤ ਸਨ, ਜਿੱਥੇ ਦੇਸ਼ ਦੀ ਰੱਖਿਆ ਕਰਦੇ ਹੋਏ ਉਸ ਨੇ ਕੱਲ੍ਹ ਸ਼ਹੀਦੀ ਪ੍ਰਾਪਤ ਕੀਤੀ। ਸ਼ਹੀਦ ਕਾਂਸਟੇਬਲ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਲਖਵਿੰਦਰ ਕੌਰ, ਪਿਤਾ ਨਰਿੰਦਰ ਸਿੰਘ ਅਤੇ ਛੋਟਾ ਭਰਾ ਹਰਪ੍ਰੀਤ ਸਿੰਘ ਛੱਡ ਗਿਆ ਹੈ। ਉਸ ਨੇ ਦੱਸਿਆ ਕਿ ਗੁਰਪ੍ਰੀਤ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਅਤੇ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਸੀ ਪਰ ਉਸ ਦੇ ਜਾਣ ਨਾਲ ਪਰਿਵਾਰ 'ਤੇ ਜੋ ਦੁੱਖਾਂ ਦਾ ਪਹਾੜ ਡਿੱਗਿਆ ਹੈ, ਇਸ ਸਦਮੇ ਤੋਂ ਕਦੇ ਵੀ ਉਭਰਨ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।