Ajnala News: ਗਮ ਵਿਚ ਬਦਲਿਆ ਲੋਹੜੀ ਦਾ ਤਿਉਹਾਰ, ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ajnala News: ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ

youth died due to throat slit with china door Ajnala News in punjabi

ਅਜਨਾਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਲੋਹੜੀ ਦੇ ਤਿਉਹਾਰ ਵਾਲੇ ਦਿਨ ਇਕ ਘਰ ਵਿਚ ਸੱਥਰ ਵਿਛ ਗਏ। ਇਥੇ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਵਨਦੀਪ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਵਲ ਹਸਪਤਾਲ ਅਜਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਪਵਨਦੀਪ ਸਿੰਘ ਅਜਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਉਗਰ ਔਲਖ ਨਜ਼ਦੀਕ ਅਚਾਨਕ ਚਾਈਨਾ ਡੋਰ ਨਾਲ ਉਸਦਾ ਗਲਾ ਕੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈI