ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦਾ ਸਮਾਂ ਬਦਲਣ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ-ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਹੈ

CM Bhagwant Mann's statement News

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਜਥੇਦਾਰ ਵਲੋਂ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, "ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ। ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। 

 

15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।"

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਤਾਜ਼ਾ ਹੁਕਮ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦਾ ਸਮਾਂ 15 ਜਨਵਰੀ ਨੂੰ ਸਵੇਰੇ 10 ਵਜੇ ਤੋਂ ਬਦਲ ਕੇ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।