ਅਧਿਆਪਕਾਂ ਤੇ ਮੁਲਾਜ਼ਮਾਂ ਬਾਰੇ ਕੰਮ ਰੋਕੂ ਮਤੇ 'ਤੇ ਬਹਿਸ ਤੋਂ ਭੱਜੀ ਸਰਕਾਰ : ਹਰਪਾਲ ਸਿੰਘ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਵਿਧਾਨ ਸਭਾ 'ਚ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ 'ਚ ਕੰਮ ਰੋਕੂ ਪ੍ਰਸਤਾਵ...

Harpal Singh Cheema

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਵਿਧਾਨ ਸਭਾ 'ਚ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ 'ਚ ਕੰਮ ਰੋਕੂ ਪ੍ਰਸਤਾਵ ਲਿਆਂਦਾ, ਪਰੰਤੂ ਸਪੀਕਰ ਵੱਲੋਂ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਜਿਸ ਦੇ ਵਿਰੋਧ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਦਨ ਦਾ ਵਾਕਆਊਟ ਕੀਤਾ।

ਇਸ ਸੰਬੰਧੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ 'ਆਪ' ਨੇ ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਗਏ ਅੰਨ੍ਹੇ ਲਾਠੀਚਾਰਜ ਅਤੇ ਜਲ ਤੋਪਾਂ ਦੇ ਹਮਲੇ ਅਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਡੀ.ਏ ਦੀਆਂ ਕਿਸ਼ਤਾਂ ਆਦਿ ਮੰਗਾਂ ਬਾਰੇ ਵਿਚਾਰ ਚਰਚਾ ਲਈ ਸਦਨ ਦੀ ਸਵੇਰ ਦੀ ਬੈਠਕ ਕੰਮ ਰੋਕੂ ਪ੍ਰਸਤਾਵ ਅਧੀਨ ਸਥਗਿਤ ਕਰਨ ਦੀ ਮੰਗ ਕੀਤੀ ਸੀ ਜਿਸ ਤੋਂ ਸਰਕਾਰ ਭੱਜ ਗਈ।