ਹਿਮਾਚਲ ਪ੍ਰਦੇਸ਼ 'ਚ ਪੰਜਾਬੀ ਦਾ ਦੂਜੀ ਭਾਸ਼ਾ ਦਾ ਦਰਜਾ ਕਾਇਮ ਰਖਿਆ ਜਾਵੇ : ਪ੍ਰੋ. ਬਡੂੰਗਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਅੰਗ ਕੱਟ ਕੇ ਬਣਾਇਆ ਗਿਆ ਸੀ.....

PROF. KIRPAL SINGH BADUNGAR

ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਅੰਗ ਕੱਟ ਕੇ ਬਣਾਇਆ ਗਿਆ ਸੀ ਅਤੇ ਹਿਮਾਚਲ ਪ੍ਰਦੇਸ਼ ਵਿਚ ਬਹੁ-ਗਿਣਤੀ ਪੰਜਾਬੀ ਭਾਈਚਾਰੇ ਦੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਪੰਜਾਬੀ ਭਾਸ਼ਾ ਨੂੰ ਸੰਵਿਧਾਨਕ ਤੌਰ 'ਤੇ ਦੂਸਰਾ ਦਰਜਾ ਹਾਸਲ ਹੈ, ਇਸ ਕਰ ਕੇ ਹਿਮਾਚਲ ਪ੍ਰਦੇਸ਼ ਵਿਚੋਂ ਪੰਜਾਬੀ ਭਾਸ਼ਾ ਦਾ ਦੂਸਰਾ ਦਰਜਾ ਖ਼ਤਮ ਕਰ ਕੇ ਸੰਸਕ੍ਰਿਤ ਨੂੰ ਅੱਗੇ ਲਿਆਉਣਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ। 

ਉਨ੍ਹਾਂ ਕਿਹਾ ਕਿ ਸੰਸਕ੍ਰਿਤੀ ਭਾਰਤ ਦੀ ਪੁਰਤਾਨ ਭਾਸ਼ਾ ਹੈ, ਭਾਵੇਂ ਉਸ ਨੂੰ ਵੀ ਲਾਗੂ ਕੀਤਾ ਜਾਵੇ, ਪੰ੍ਰਤੂ ਪੰਜਾਬੀ ਭਾਸ਼ਾ ਦਾ ਪ੍ਰਾਪਤ ਸੰਵਿਧਾਨਕ ਦਰਜਾ ਕਿਸੇ ਵੀ ਤਰ੍ਹਾਂ ਖ਼ਤਮ ਨਹੀਂ ਕਰਨ ਚਾਹੀਦਾ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਸੰਵਿਧਾਨ ਦੀ ਅਣਦੇਖੀ ਕਰਦਿਆਂ ਭਾਸ਼ਾ ਪ੍ਰਤੀ ਕੀਤੀ ਫ਼ੇਰ-ਬਦਲ ਨੂੰ ਸਿੱਖ ਕੌਮ ਕਦੀ ਵੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ।