ਘਨੌਰ ਥਾਣੇ ਨੂੰ ਨਵੀਂ ਥਾਂ ਤਬਦੀਲ ਕਰਨ ਦੀ ਕੋਈ ਤਜਵੀਜ਼ ਨਹੀਂ : ਮੁੱਖ ਮੰਤਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ....

Captain Amrinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਜਗਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰਾਂ ਸੁਰੱਖਿਅਤ ਅਤੇ ਢੁੱਕਵੀਂ ਹੈ।

ਉਨਾਂ ਕਿਹਾ ਕਿ ਪੁਲਿਸ ਥਾਣੇ ਦੀ ਇਮਾਰਤ ਦਾ ਨਿਰਮਾਣ ਸਾਲ 2005 ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਨੇੜੇ ਕੀਤਾ ਗਿਆ ਸੀ  ਅਤੇ ਇਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੀ ਤਜਵੀਜ਼ ਨਹੀਂ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਆਧੁਨਿਕੀਕਰਨ ਦੇ ਤਹਿਤ ਲੋੜ ਮੁਤਾਬਿਕ ਨਵੇਂ ਪੁਲਿਸ ਥਾਣਿਆਂ ਦਾ ਨਿਰਮਾਣ ਅਤੇ ਮੌਜੂਦਾ ਥਾਣਿਆਂ ਦੀ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਕਿ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ।