ਵਿਧਾਨ ਸਭਾ ਵਲੋਂ ਉਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ.....

The tribute given to the departed souls in the legislation

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਅਨੇਕਾਂ ਉਘੀਆਂ ਸਖਸ਼ੀਅਤਾਂ ਨੂੰ ਯਾਦ ਕੀਤਾ ਹੈ। 15ਵੀਂ ਵਿਧਾਨ ਸਭਾ ਦੇ 7ਵੇਂ ਸਮਾਗਮ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਸਦਨ ਵਿਚ ਸਾਬਕਾ ਰਖਿਆ ਮੰਤਰੀ ਜੋਰਜ ਫ਼ਰਨਾਂਡਿਜ਼, ਪੰਜਾਬ ਦੇ ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ ਅਤੇ ਗੋਬਿੰਦ ਸਿੰਘ ਕਾਂਝਲਾ, ਉਘੇ ਆਜ਼ਾਦੀ ਘੁਲਾਟੀਏ ਚੰਨਣ ਸਿੰਘ ਤੋਂ ਇਲਾਵਾ ਸ਼ਹੀਦ ਕਾਂਸਟੇਬਲ ਮੁਖਤਿਆਰ ਸਿੰਘ, ਗਨਰ ਲੇਖ ਰਾਜ ਅਤੇ ਲੈਸ ਨਾਇਕ ਸੁਖਚੈਨ ਸਿੰਘ ਨੂੰ ਸਰਧਾਂਜ਼ਲੀ ਭੇਟ ਕੀਤੀ ਗਈ ਗਈ। 

ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਲਪਾਲ ਸਿੰਘ ਨੇ ਪ੍ਰਸਾਤਾਵ ਕੀਤਾ ਕਿ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਗਏ ਹਨ। ਉਘੀਆਂ ਸਖਸ਼ੀਅਤਾਂ ਦੇ ਵਿਵਰਣ ਤੋਂ ਬਾਅਦ ਸਦਨ ਵਿਚ ਸ਼ੋਕ ਮਤਾ ਪਾਸ ਕਿਹਾ ਗਿਆ। ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰਖਿਆ ਗਿਆ। 
ਸਪੀਕਰ ਨੇ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂ ਦੀ ਵੀਰ ਚੱਕਰ ਪ੍ਰਾਪਤ ਕੈਪਟਨ ਹਰਭਜਨ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ। ਇਸ ਤਰ੍ਹਾਂ ਸਪੀਕਰ ਨੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੌਢੀ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ ਜਿਨ੍ਹਾਂ ਨੇ ਦੋ ਸਹਾਇਕ ਐਡਵੋਕੇਟ ਜਨਰਲ ਸੰਦੀਪ ਸਿੰਘ ਮਾਨ ਅਤੇ ਅਤਿੰਦਰ ਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕਰਨ ਲਈ ਬੇਨਤੀ ਕੀਤੀ ਸੀ।