ਲੋਕਾਂ ਨੂੰ ਮੁਫ਼ਤਖੋਰੀ ਦੀ ਗ਼ਲਤ ਆਦਤ ਪਾ ਰਹੀਆਂ ਹਨ ਸਰਕਾਰਾਂ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕੌਮੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਾਲਾਨਾ ਕਰਜ਼ਾ ਪਲਾਨ ਫ਼ੋਕਸ

File Photo

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕੌਮੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਾਲਾਨਾ ਕਰਜ਼ਾ ਪਲਾਨ ਫ਼ੋਕਸ ਪੇਪਰ ਜਾਰੀ ਕਰਨ ਦੇ ਪ੍ਰੋਗਰਾਮ ਮੌਕੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ-ਪਾਣੀ ਵਰਗੀਆਂ ਸਹੂਲਤਾਂ ਦੇ ਕੇ ਸਰਕਾਰਾਂ ਲੋਕਾਂ ਨੂੰ ਮੁਫ਼ਤਖੋਰੀ ਦੀ ਗ਼ਲਤ ਆਦਤ ਪਾ ਰਹੀਆਂ ਹਨ।

ਉਨ੍ਹਾਂ ਅਪਣੀ ਹੀ ਸਰਕਾਰ ਦੀ ਨੀਤੀ 'ਤੇ ਸਵਾਲ ਉਠਾਉੁਂਦਿਆਂ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਦਿਤੀ ਜਾ ਰਹੀ ਹੈ ਅਤੇ ਲੋਕ ਪੀਣ ਵਾਲੇ ਪਾਣੀ ਦੀ ਵੀ ਪਿੰਡਾਂ 'ਚ ਮੁਫ਼ਤ ਸਹੂਲਤ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਚੀਜ਼ ਮੁਫ਼ਤ ਦੇਣਾ ਸਰਕਾਰ ਦੇ ਹਿਤ 'ਚ ਨਹੀਂ ਅਤੇ ਨੀਤੀਆਂ 'ਚ ਸਮੇਂ ਮੁਤਾਬਕ ਤਬਦੀਲੀਆਂ ਹੋਣੀਆਂ ਚਾਹੀਦੀਆਂ ਹਨ।

ਉਨ੍ਹਾਂ ਨਾਬਾਰਡ ਦੇ ਉੱਚ ਅਫ਼ਸਰਾਂ ਦੀ ਮੌਜੂਦਗੀ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਦਿਤੇ ਜਾਂਦੇ ਕਰਜ਼ੇ 'ਚ ਕਟੌਤੀ ਕਰਨ ਤੇ ਵਿਆਜ ਦਰਾਂ ਵਧਾਉਣ ਵਿਰੁਧ ਵੀ ਰੋਸ ਜਤਾਇਆ। ਉਨ੍ਹਾਂ ਪੰਜਾਬ ਦੀ ਤਬਾਹ ਹੋ ਰਹੀ ਇੰਡਸਟਰੀ ਦੇ ਮੁੱਦੇ 'ਤੇ ਵੀ ਕੇਂਦਰ ਸਰਕਾਰ 'ਤੇ ਵਿਤਕਰੇ ਦਾ ਦੋਸ਼ ਲਾਇਆ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ 'ਚ ਪੰਜਾਬ 'ਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਵਧ ਰਹੀ ਦੌੜ ਦਾ ਮੁੱਦਾ ਵੀ ਛਾਇਆ ਰਿਹਾ।

ਨਾਬਾਰਡ ਵੱਲੋਂ ਪੰਜਾਬ ਸੂਬੇ ਲਈ ਸਾਲ 2020-21 ਲਈ 230664.81 ਕਰੋੜ ਰੁਪਏ ਦੀ ਕਰਜ਼ ਸਮਰੱਥਾ ਵਾਲਾ ਸਟੇਟ ਕਰੈਡਿਟ ਸੈਮੀਨਾਰ ਕਰਵਾਇਆ ਗਿਆ। ਬਾਜਵਾ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਵੀ ਜਾਰੀ ਕੀਤਾ ਗਿਆ। ਭਾਰਤੀ ਰਿਜ਼ਰਵ ਬੈਂਕ ਦੁਆਰਾ ਦਿੱਤੇ ਗਏ ਸੋਧੇ ਨਿਯਮਾਂ ਅਨੁਸਾਰ ਨਾਬਾਰਡ ਨੇ ਪੰਜਾਬ ਵਿੱਚ ਤਰਜੀਹੀ ਖੇਤਰ ਲੈਂਡਿੰਗ (ਉਧਾਰ) ਅਧੀਨ 230664.81 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਅਨੁਮਾਨ ਲਗਾਇਆ ਗਿਆ।

ਸਮੁੱਚੀ ਕਰਜ਼ ਯੋਜਨਾ ਵਿੱਚੋਂ ਫ਼ਸਲੀ ਕਰਜ਼ੇ ਦਾ ਹਿੱਸਾ 98211.12 ਕਰੋੜ (ਕੁੱਲ ਦਾ 43 ਫੀਸਦ) ਰੁਪਏ, ਖੇਤੀਬਾੜੀ  ਟਰਮ ਲੋਨ 23899.46 ਕਰੋੜ (10 ਫੀਸਦ) ਰੁਪਏ, ਐਮ.ਐਸ.ਐਮ.ਈ. ਲਈ 42091.60 ਕਰੋੜ (18 ਫੀਸਦ) ਰੁਪਏ, ਸਹਾਇਕ ਖੇਤੀਬਾੜੀ ਗਤੀਵਿਧੀਆਂ ਲਈ 15002.60 ਕਰੋੜ (7 ਫੀਸਦ) ਰੁਪਏ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਲਈ 6580.58 ਕਰੋੜ (3 ਫੀਸਦ) ਰੁਪਏ ਹੈ।

ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸਵਜੀਤ ਖੰਨਾ ਨੇ ਐਫਪੀਓਜ ਵਰਗੇ ਕਿਸਾਨੀ ਅਤੇ ਖੇਤੀ ਸਹਾਇਕ ਪ੍ਰੋਜੈਕਟਾਂ ਨੂੰ ਉਤਸਾਹਤ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ ਅਤੇ ਨਾਲ ਹੀ ਨਬਾਰਡ ਵੱਲੋਂ ਆਪਣੇ ਸਟੇਟ ਫੋਕਸ ਪੇਪਰ ਵਿੱਚ ਅਤਿ ਆਧੁਨਿਕ ਖੇਤੀ ਵੱਲ ਦਿੱਤੇ ਧਿਆਨ ਦੀ ਸ਼ਲਾਘਾ ਵੀ ਕੀਤੀ। ।
ਪੰਜਾਬ ਖੇਤਰੀ ਦਫਤਰ ਨਾਬਾਰਡ ਦੇ ਚੀਫ ਜਨਰਲ ਮੈਨੇਜਰ ਜੇ.ਪੀ. ਬਿੰਦਰਾ ਨੇ ਕਿਹਾ ਕਿ ਮੌਜੂਦਾ ਸਟੇਟ ਫੋਕਸ ਪੇਪਰ ਦਾ ਵਿਸਾ ''ਅਤਿ ਆਧੁਨਿਕ ਖੇਤੀਬਾੜੀ” ਹੈ।

ਖੇਤੀਬਾੜੀ ਉਤਪਾਦਕਤਾ ਵਿੱਚ ਆਈ ਖੜੋਤ, ਘੱਟ ਰਹੇ ਪਾਣੀ ਦੇ ਪੱਧਰ, ਵਾਤਾਵਰਣ ਸਬੰਧੀ ਚਿੰਤਾਵਾਂ ਅਤੇ ਕਾਮਿਆਂ ਦੀ ਘਾਟ ਹੈ। ਰਿਜਰਵ ਬੈਂਕ ਆਫ ਇੰਡੀਆ ਦੇ ਖੇਤਰੀ ਨਿਰਦੇਸਕ ਸ੍ਰੀ ਜੋਤੀ ਕੁਮਾਰ ਪਾਂਡੇ ਨੇ ਵਿੱਤੀ ਸਮੂਲੀਅਤ ਅਤੇ ਡਿਜੀਟਲ ਜਾਗਰੂਕਤਾ ਵਧਾਉਣ ਲਈ ਨਾਬਾਰਡ ਵੱਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ।