ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਫੂਕਿਆ ਗਿਆ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮੌਕੇ ਪਿੰਡ ਬੰਡਾਲਾ ਦੀਆਂ ਸਮੁੱਚੀਆਂ 10 ਪੰਚਾਇਤਾਂ ਵੱਲੋਂ ਸ਼ਮੂਲੀਅਤ ਕਰ ਕੇ ਮਹਾ ਪੰਚਾਇਤ ਦਾ ਗਠਨ ਕੀਤਾ ਗਿਆ।

farmer

ਜੰਡਿਆਲਾ ਗੁਰੂ- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਪੰਜਾਬ ਵਿਚ ਹੀ ਨਹੀਂ ਬਾਕੀ ਰਾਜਾਂ ਵਿਚ ਵੀ ਮਹਾਂ ਪੰਚਾਇਤਦਾ ਆਯੋਜਨ ਕਰਵਾਇਆ ਜਾਂਦਾ ਹੈ। ਇਸ ਵਿਚਾਲੇ ਅੱਜ ਜੰਡਿਆਲਾ ਗੁਰੂ ਨੇੜਲੇ ਪਿੰਡ ਬੰਡਾਲਾ ਵਿਖੇ ਮਹਾ ਪੰਚਾਇਤ ਦਾ ਮੋਹਕਮ ਸਿੰਘ, ਸਲਵਿੰਦਰ ਸਿੰਘ ਭੋਲਾ ਦੀ ਪ੍ਰਧਾਨਗੀ ਹੇਠ ਆਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਬੰਡਾਲਾ ਦੀਆਂ ਸਮੁੱਚੀਆਂ 10 ਪੰਚਾਇਤਾਂ ਵੱਲੋਂ ਸ਼ਮੂਲੀਅਤ ਕਰ ਕੇ ਮਹਾ ਪੰਚਾਇਤ ਦਾ ਗਠਨ ਕੀਤਾ ਗਿਆ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਪੰਜਾਬ ਦੇ ਕਿਸਾਨਾਂ ਨੇ ਹੀ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦਾ ਮੁੱਢ ਬੰਨ੍ਹਿਆ।

ਇਹ ਕਾਨੂੰਨ ਕਿਸਾਨਾਂ ਲਈ ਨਹੀਂ ਸਗੋਂ ਵਪਾਰੀਆਂ ਲਈ ਬਣੇ ਹਨ। ਦੱਸਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਜੰਡਿਆਲਾ ਗੁਰੂ ਵਿਖੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਅੰਦੋਲਨ ਜਾਰੀ ਹੈ।