ਰੁੜਕੀ ਕਲਾਂ, 12 ਫ਼ਰਵਰੀ (ਸੁਖਵਿੰਦਰ ਲਸੋਈ) : ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ ਦੀ ਅਗਵਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਨ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਦਾ ਜਥਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਤੇ ਮਾਸਟਰ ਕਰਨੈਲ ਸਿੰਘ ਨਾਰੀਕੇ ਅਤੇ ਬਲਜਿੰਦਰ ਸਿੰਘ ਲਸੋਈਈ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦਾ ਜਨਮ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਹਲਕਾ ਅਮਰਗੜ੍ਹ ਦੇ ਪਿੰਡਾਂ ਤੋਂ ਜਥੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੀ ਸੋਚ ਤੇ ਪਹਿਰਾ ਦੇਣ ਲਈ ਹਮੇਸ਼ਾ ਤਿਆਰ ਰਹਿਣਗੇ। ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਕੋਸÇ ਕੀਤੀ ਜਾਵੇਗੀ। ਇਸ ਮੌਕੇ ਤੇ ਉਨ੍ਹਾਂ ਨਾਲ ਨੌਜਵਾਨ ,ਔਰਤਾਂ, ਬੱਚੇ ਬਜ਼ੁਰਗ ਭਾਰੀ ਸੰਖਿਆ ਵਿੱਚ ਸ਼ਾਮਲ ਸਨ।